ਹਰਿਆਣਾ ‘ਚ 24 ਘੰਟਿਆਂ ਦਰਮਿਆਨ ਮੁੜ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
ਹਰਿਆਣਾ ‘ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਸਵੇਰੇ 9:42 ਵਜੇ ਅਤੇ 3 ਸਕਿੰਟ ‘ਤੇ ਆਇਆ। ਦੂਜੇ ਦਿਨ ਵੀ ਭੂਚਾਲ ਦਾ ਕੇਂਦਰ ਸੋਨੀਪਤ ਪਹਿਲਾਦਪੁਰ ਕਿਡੋਲੀ ਦੇ ਸਟੇਡੀਅਮ ਨੇੜੇ ਹੀ ਰਿਹਾ। ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.6 ਸੀ। ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
ਬੀਤੇ ਕੱਲ੍ਹ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ 12:28 ਵਜੇ ਭੂਚਾਲ ਆਇਆ ਸੀ। ਇਸ ਦਾ ਕੇਂਦਰ ਸੋਨੀਪਤ ਵਿੱਚ ਖਰਖੋਦਾ ਨੇੜੇ ਕੁੰਡਲ ਪਿੰਡ ਵਿੱਚ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਇਸ ਕਾਰਨ ਰੋਹਤਕ, ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁ/ਠਭੇੜ