ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਸੱਤ ਪੁਲਿਸ ਮੁਲਾਜ਼ਮ ਮੁਅੱਤਲ || Breaking News

0
23

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਸੱਤ ਪੁਲਿਸ ਮੁਲਾਜ਼ਮ ਮੁਅੱਤਲ

ਨਵੀ ਦਿੱਲੀ : ਉੱਤਰ ਪ੍ਰਦੇਸ਼ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਮੀਡੀਆ ਰਿਪੋਟਸ ਅਨੁਸਾਰ ਚੋਣ ਕਮਿਸ਼ਨ ਨੇ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਰਾਦਾਬਾਦ ਵਿੱਚ ਤਿੰਨ ਅਤੇ ਕਾਨਪੁਰ ਦੇ ਦੋ ਅਤੇ ਮੁਜ਼ੱਫਰਨਗਰ ਵਿੱਚ ਦੋ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ : ਜ਼ਿਮਨੀ ਚੋਣਾਂ: ਦੁਪਹਿਰ 1 ਵਜੇ ਤੱਕ 36.46% ਵੋਟਿੰਗ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਉੱਤਰ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨੂੰ ਨਿਰਪੱਖ ਅਤੇ ਨਿਰਵਿਘਨ ਵੋਟਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦੁਆਰਾ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਇਹ ਸਖਤ ਕਾਰਵਾਈ ਕੀਤੀ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਪੁਲੀਸ ਅਧਿਕਾਰੀਆਂ ’ਤੇ ਵੋਟਾਂ ਪਾਉਣ ਜਾ ਰਹੇ ਵੋਟਰਾਂ ਦੇ ਵੋਟਰ ਕਾਰਡ ਚੈੱਕ ਕਰਨ ਦੇ ਦੋਸ਼ ਲੱਗੇ ਹਨ। ਚੋਣ ਕਮਿਸ਼ਨ ਨੇ ਪਹਿਲਾਂ ਹੀ ਯੂਪੀ ਪੁਲਿਸ ਅਧਿਕਾਰੀਆਂ ਨੂੰ ਵੋਟਰਾਂ ਦੇ ਪਛਾਣ ਪੱਤਰ ਨਾ ਚੈੱਕ ਕਰਨ ਦੇ ਹੁਕਮ ਦਿੱਤੇ ਹੋਏ ਸਨ।

LEAVE A REPLY

Please enter your comment!
Please enter your name here