ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਦਿਹਾਂਤ, ਦੇਸ਼ ‘ਚ ਸੋਗ ਦੀ ਲਹਿਰ
ਨਵੀ ਦਿੱਲੀ : ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਸੰਗੀਤਕਾਰ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਇਸ 73 ਸਾਲਾ ਮਹਾਨ ਕਲਾਕਾਰ ਦੀ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜ਼ਾਕਿਰ ਹੁਸੈਨ ਪਿਛਲੇ ਕੁਝ ਸਮੇਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਡੂੰਘੇ ਸਦਮੇ ‘ਚ ਪ੍ਰਸ਼ੰਸਕ ਅਤੇ ਸੰਗੀਤ ਜਗਤ
ਜ਼ਾਕਿਰ ਹੁਸੈਨ ਦੇ ਪਰਿਵਾਰ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜ਼ਾਕਿਰ ਹੁਸੈਨ ਦੇ ਦਿਹਾਂਤ ਦੀ ਖ਼ਬਰ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸੰਗੀਤ ਜਗਤ ਡੂੰਘੇ ਸਦਮੇ ‘ਚ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਤੇ ਸ਼ੋਕ ਸੰਦੇਸ਼ਾਂ ਦਾ ਹੜ੍ਹ ਆ ਗਿਆ ਹੈ। ਦੁਨੀਆ ਭਰ ਦੇ ਸੰਗੀਤ ਪ੍ਰੇਮੀ ਅਤੇ ਕਲਾਕਾਰ ਇਸ ਨਾ ਪੂਰੇ ਹੋਣ ਵਾਲੇ ਘਾਟੇ ‘ਤੇ ਦੁੱਖ ਪ੍ਰਗਟ ਕਰ ਰਹੇ ਹਨ।
ਕਈ ਵੱਡੇ ਪੁਰਸਕਾਰਾਂ ਨਾਲ ਸਨਮਾਨਿਤ ਜ਼ਾਕਿਰ ਹੁਸੈਨ
ਜ਼ਾਕਿਰ ਹੁਸੈਨ ਨੂੰ ਪਦਮ ਭੂਸ਼ਣ, ਪਦਮ ਸ਼੍ਰੀ, ਅਤੇ ਗ੍ਰੈਮੀ ਅਵਾਰਡ ਸਮੇਤ ਉਸਦੇ ਯੋਗਦਾਨ ਲਈ ਕਈ ਵੱਡੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਸੀ। ਉਸਦੀ ਸੰਗੀਤਕ ਯਾਤਰਾ ਨੇ ਭਾਰਤੀ ਸ਼ਾਸਤਰੀ ਸੰਗੀਤ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਅਤੇ ਇਸਨੂੰ ਵਿਸ਼ਵ ਪੱਧਰ ‘ਤੇ ਪ੍ਰਸਿੱਧ ਕੀਤਾ।