ਮਹਾਕੁੰਭ ‘ਚ ਫਿਰ ਲੱਗੀ ਭਿਆਨਕ ਅੱ/ਗ, ਕਈ ਟੈਂਟ ਸੜ ਕੇ ਸੁਆਹ
ਮਹਾਕੁੰਭ ਨਗਰ ‘ਚ ਇਕ ਵਾਰ ਫਿਰ ਅੱਗ ਲੱਗਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸੈਕਟਰ 19 ਸਥਿਤ ਨਰਿੰਦਰ ਨੰਦ ਦੇ ਪੰਡਾਲ ਵਿੱਚ ਲੱਗੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਚਾਰੋਂ ਪਾਸਿਓਂ ਘੇਰ ਲਿਆ। ਫਿਲਹਾਲ ਮੌਕੇ ‘ਤੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
ਪਾਣੀਪਤ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ; ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ
ਅੱਧੇ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੇਲੇ ਵਿੱਚ ਭਾਰੀ ਭੀੜ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ’ਤੇ ਪੁੱਜਣ ਵਿੱਚ ਦੇਰੀ ਹੋਈ। ਪ੍ਰਯਾਗਰਾਜ ਮੇਲਾ ਖੇਤਰ ‘ਚ ਅੱਗ ਲੱਗਣ ਦੀ ਘਟਨਾ ‘ਤੇ ਡੀਆਈਜੀ ਮਹਾਕੁੰਭ ਵੈਭਵ ਕ੍ਰਿਸ਼ਨ ਨੇ ਕਿਹਾ ਕਿ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।