70 ਸਾਲਾਂ ਦਾ ਇੰਤਜ਼ਾਰ ਖਤਮ! ਇਸ ਤਰੀਕ ਤੋਂ ਕਸ਼ਮੀਰ ਦੀਆਂ ਘਾਟੀਆਂ ‘ਚ ਚੱਲੇਗੀ ਵੰਦੇ ਭਾਰਤ ਟਰੇਨ

0
95

ਨਵੀ ਦਿੱਲੀ, 31 ਮਾਰਚ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਅਪ੍ਰੈਲ ਨੂੰ ਕਟੜਾ ਤੋਂ ਕਸ਼ਮੀਰ ਤੱਕ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਇਸ ਨਾਲ ਕਸ਼ਮੀਰ ਤੱਕ ਰੇਲ ਸੰਪਰਕ ਦਾ 70 ਸਾਲ ਪੁਰਾਣਾ ਸੁਪਨਾ ਪੂਰਾ ਹੋ ਜਾਵੇਗਾ। ਇਹ ਰੇਲਗੱਡੀ ਰਿਆਸੀ ਜ਼ਿਲ੍ਹੇ ਦੇ ਕਟੜਾ ਸ਼ਹਿਰ ਤੋਂ ਚੱਲੇਗੀ ਅਤੇ ਪੀਰ ਪੰਜਾਲ ਪਹਾੜੀ ਲੜੀ ਨੂੰ ਪਾਰ ਕਰਕੇ ਸ੍ਰੀਨਗਰ ਪਹੁੰਚੇਗੀ। ਇਹ 272 ਕਿਲੋਮੀਟਰ ਲੰਬੇ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ ਪ੍ਰੋਜੈਕਟ ਦਾ ਹਿੱਸਾ ਹੈ।

ਕਟੜਾ-ਬਾਰਾਮੂਲਾ ਰੂਟ ‘ਤੇ ਟਰੇਨ ਦਾ ਟ੍ਰਾਇਲ ਰਨ ਸਫਲਤਾਪੂਰਵਕ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਰੇਲਵੇ ਸੁਰੱਖਿਆ ਕਮਿਸ਼ਨਰ ਨੇ ਜਨਵਰੀ ਵਿੱਚ ਕਟੜਾ ਅਤੇ ਕਸ਼ਮੀਰ ਵਿਚਕਾਰ ਰੇਲ ਸੇਵਾ ਨੂੰ ਮਨਜ਼ੂਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਐਕਸਪ੍ਰੈਸ ਤੋਂ ਜੰਮੂ ਅਤੇ ਸ੍ਰੀਨਗਰ ਵਿਚਕਾਰ ਯਾਤਰਾ ਦੇ ਸਮੇਂ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।ਜਿਸ ਕਾਰਨ ਇਸ ਖੇਤਰ ਲਈ ਆਧੁਨਿਕ ਅਤੇ ਕੁਸ਼ਲ ਰੇਲ ਸੇਵਾ ਉਪਲਬਧ ਹੋਵੇਗੀ।

ਪ੍ਰਧਾਨ ਮੰਤਰੀ 19 ਅਪ੍ਰੈਲ ਦੀ ਸਵੇਰ ਨੂੰ ਨਵੀਂ ਦਿੱਲੀ ਤੋਂ ਊਧਮਪੁਰ ਆਰਮੀ ਏਅਰਪੋਰਟ ‘ਤੇ ਉਤਰਨਗੇ ਇੱਥੋਂ ਉਹ ਚਨਾਬ ਨਦੀ ‘ਤੇ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ‘ਤੇ ਜਾਣਗੇ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਮਾਤਾ ਵੈਸ਼ਨੋ ਦੇਵੀ ਬੇਸ ਕੈਂਪ ਕਟੜਾ ਤੋਂ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਦਿੱਲੀ ਪਰਤਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੁਪਹਿਰ ਨੂੰ ਕਟੜਾ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

LEAVE A REPLY

Please enter your comment!
Please enter your name here