ਪਾਕਿਸਤਾਨ ‘ਤੇ ਹਵਾਈ ਹਮਲੇ ਤੋਂ ਬਾਅਦ, ਭਾਰਤ ਨੇ 7 ਰਾਜਾਂ ਦੇ 18 ਹਵਾਈ ਅੱਡਿਆਂ ‘ਤੇ ਉਡਾਣ ਸੰਚਾਲਨ ਬੰਦ ਕਰ ਦਿੱਤਾ ਹੈ। ਇਹਨਾਂ ਵਿੱਚ ਪ੍ਰਮੁੱਖ ਹਵਾਈ ਅੱਡੇ ਸ਼੍ਰੀਨਗਰ, ਜੰਮੂ, ਲੇਹ, ਚੰਡੀਗੜ੍ਹ, ਜੈਸਲਮੇਰ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮ੍ਰਿਤਸਰ, ਭੁਜ ਅਤੇ ਜਾਮਨਗਰ ਹਨ।ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ ਐਕਸਪ੍ਰੈਸ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਲਗਭਗ 200 ਉਡਾਣਾਂ ਰੱਦ ਕਰ ਦਿੱਤੀਆਂ ਹਨ।
ਪੁੰਛ ‘ਚ ਗੁਰਦੁਆਰਾ ਸਾਹਿਬ ‘ਤੇ ਪਾਕਿ ਵੱਲੋਂ ਹਮਲਾ: SGPC ਪ੍ਰਧਾਨ ਵੱਲੋਂ ਦੁੱਖ ਪ੍ਰਗਟ
ਭਾਰਤ ਦੀਆਂ ਤਿੰਨਾਂ ਫੌਜਾਂ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਹਵਾਈ ਅੱਡਿਆਂ ਦੇ ਬੰਦ ਹੋਣ ਕਾਰਨ ਬਹੁਤ ਸਾਰੀਆਂ ਉਡਾਣਾਂ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਈਆਂ। ਫਲਾਈਟਰਾਡਾਰ-24 ਦੇ ਅਨੁਸਾਰ, ਹੁਣ ਤੱਕ ਲਗਭਗ 430 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਉਡਾਣਾਂ ਰੱਦ ਕਰਨ ਦੇ ਮਾਮਲੇ ਵਿੱਚ ਇੰਡੀਗੋ ਏਅਰਲਾਈਨਜ਼ ਸਭ ਤੋਂ ਅੱਗੇ ਸੀ ਅਤੇ ਇਸਦੀਆਂ ਲਗਭਗ 160 ਉਡਾਣਾਂ ਰੱਦ ਕੀਤੀਆਂ ਗਈਆਂ ਸਨ।
ਦੱਸ ਦਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਅਤੇ 6-7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ।