ਨਵੀ ਦਿੱਲੀ, 3 ਅਪ੍ਰੈਲ: ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਵਿਗੜ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ 2 ਅਪ੍ਰੈਲ, 2025 ਤੋਂ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪਹਿਲੇ ਪੜਾਅ ਨੂੰ ਲਾਗੂ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਕਮਿਸ਼ਨ ਮੁਤਾਬਕ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 217 ’ਤੇ ਪਹੁੰਚ ਗਿਆ ਹੈ, ਜੋ ‘ਖਰਾਬ’ ਸ਼੍ਰੇਣੀ ‘ਚ ਆਉਂਦਾ ਹੈ। ਇਸ ਦਾ ਉਦੇਸ਼ ਸ਼ੁਰੂਆਤੀ ਪੱਧਰ ‘ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਹੈ। ਇਸ ਤਹਿਤ ਐਨਸੀਆਰ ਵਿੱਚ ਕਈ ਪਾਬੰਦੀਆਂ ਅਤੇ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ। ਇਸ ਦਾ ਉਦੇਸ਼ ਸ਼ੁਰੂਆਤੀ ਪੱਧਰ ‘ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਹੈ। ਇਸ ਤਹਿਤ ਐਨਸੀਆਰ ਵਿੱਚ ਕਈ ਪਾਬੰਦੀਆਂ ਅਤੇ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ।
– ਉਸਾਰੀ ਅਤੇ ਢਾਹੁਣ ਦੀਆਂ ਗਤੀਵਿਧੀਆਂ ‘ਤੇ ਸਖ਼ਤੀ: ਉਸਾਰੀ ਵਾਲੀਆਂ ਥਾਵਾਂ ‘ਤੇ ਧੂੜ ਨੂੰ ਕਾਬੂ ਕਰਨ ਲਈ ਉਪਾਅ ਕਰਨੇ ਪੈਣਗੇ। ਉਸਾਰੀ ਸਮੱਗਰੀ ਨੂੰ ਖੁੱਲੇ ਵਿੱਚ ਰੱਖਣ ਅਤੇ ਧੂੜ ਉਡਾਉਣ ਵਾਲੀਆਂ ਗਤੀਵਿਧੀਆਂ ‘ਤੇ ਪਾਬੰਦੀ ਲਗਾਈ ਗਈ ਹੈ।
– ਸੜਕਾਂ ਅਤੇ ਖੁੱਲ੍ਹੇ ਸਥਾਨਾਂ ‘ਤੇ ਧੂੜ ਕੰਟਰੋਲ: ਸੜਕਾਂ ‘ਤੇ ਨਿਯਮਤ ਤੌਰ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ। ਮਕੈਨੀਕਲ ਸਵੀਪਿੰਗ ਦੀ ਗਿਣਤੀ ਵਧਾਈ ਜਾਵੇਗੀ, ਤਾਂ ਜੋ ਧੂੜ ਦੇ ਪੱਧਰ ਨੂੰ ਘਟਾਇਆ ਜਾ ਸਕੇ।
– ਵਾਹਨਾਂ ਤੋਂ ਪ੍ਰਦੂਸ਼ਣ ਰੋਕਣ ਲਈ ਸਖ਼ਤ ਕਦਮ : ਪੁਰਾਣੇ ਅਤੇ ਜ਼ਿਆਦਾ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ‘ਤੇ ਨਿਗਰਾਨੀ ਵਧਾਈ ਜਾਵੇਗੀ। ਜਨਤਕ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਵਾਧੂ ਬੱਸ ਅਤੇ ਮੈਟਰੋ ਸੇਵਾਵਾਂ ਚਲਾਈਆਂ ਜਾਣਗੀਆਂ।
– ਡੀਜ਼ਲ ਜਨਰੇਟਰਾਂ ‘ਤੇ ਪਾਬੰਦੀ: ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਥਾਵਾਂ ‘ਤੇ ਡੀਜ਼ਲ ਜਨਰੇਟਰਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ, ਤਾਂ ਜੋ ਕੋਈ ਪ੍ਰਦੂਸ਼ਣ ਨਾ ਹੋਵੇ।
– ਆਮ ਲੋਕਾਂ ਨੂੰ ਅਪੀਲ: ਕਮਿਸ਼ਨ ਨੇ ਆਮ ਨਾਗਰਿਕਾਂ ਨੂੰ ਵੀ ਇਸ ਸਕੀਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।