ਦਿੱਲੀ-NCR ‘ਚ ਅੱਜ ਤੋਂ Grap-4 ਲਾਗੂ, ਜਾਣੋ ਕਿਹੜੀਆਂ ਚੀਜ਼ਾਂ ‘ਤੇ ਲੱਗੀ ਪਾਬੰਦੀ
ਨਵੀਂ ਦਿੱਲੀ: ਦਿੱਲੀ ‘ਚ ਪ੍ਰਦੂਸ਼ਣ ਬਹੁਤ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ।ਸੋਮਵਾਰ ਸਵੇਰੇ ਇੱਥੇ ਔਸਤ AQI 481 ਦਰਜ ਕੀਤਾ ਗਿਆ। ਹਾਲਾਂਕਿ ਕਈ ਇਲਾਕਿਆਂ ‘ਚ AQI 495 ਵੀ ਦਰਜ ਕੀਤਾ ਗਿਆ। ਅਜਿਹੀ ਸਥਿਤੀ ਵਿੱਚ, ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦਾ ਚੌਥਾ ਪੜਾਅ ਅੱਜ ਤੋਂ ਲਾਗੂ ਹੋ ਗਿਆ ਹੈ। ਇਹ ਸਵੇਰੇ 8 ਵਜੇ ਤੋਂ ਲਾਗੂ ਹੋ ਗਿਆ ਹੈ।
ਇਨ੍ਹਾਂ ਚੀਜ਼ਾਂ ‘ਤੇ ਲੱਗੀ ਪਾਬੰਦੀ-
– ਦਿੱਲੀ ਤੋਂ ਬਾਹਰੋਂ ਆਉਣ ਵਾਲੇ ਸਾਰੇ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਹੋਵੇਗੀ। ਹਾਲਾਂਕਿ, ਜ਼ਰੂਰੀ ਸਮਾਨ ਲੈ ਕੇ ਜਾਣ ਵਾਲੇ ਸੀਐਨਜੀ ਅਤੇ ਇਲੈਕਟ੍ਰਿਕ ਟਰੱਕਾਂ ਨੂੰ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
– ਦਿੱਲੀ ‘ਚ ਰਜਿਸਟਰਡ ਦਰਮਿਆਨੇ ਅਤੇ ਭਾਰੀ ਡੀਜ਼ਲ ਵਾਹਨਾਂ ‘ਤੇ ਪਾਬੰਦੀ ਰਹੇਗੀ। ਜ਼ਰੂਰੀ ਸਮਾਨ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਛੋਟ ਮਿਲੇਗੀ।
– NCT ਦਿੱਲੀ ਅਤੇ NCR ‘ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ‘ਤੇ ਪਾਬੰਦੀ ਹੋਵੇਗੀ। ਹਾਲਾਂਕਿ, ਐਮਰਜੈਂਸੀ ਵਾਹਨਾਂ ਨੂੰ ਛੋਟ ਦਿੱਤੀ ਗਈ ਹੈ। ਇਸ ਸ਼੍ਰੇਣੀ ਵਿੱਚ ਸਿਰਫ਼ BS-6 ਵਾਹਨ ਹੀ ਚੱਲ ਸਕਦੇ ਹਨ।
– ਨਿਰਮਾਣ-ਉਸਾਰੀ ਅਤੇ ਢਾਹੁਣ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਫਲਾਈਓਵਰ, ਹਾਈਵੇਅ, ਪੁਲਾਂ ਅਤੇ ਪਾਈਪ ਲਾਈਨਾਂ ਸਮੇਤ ਹੋਰ ਗਤੀਵਿਧੀਆਂ ‘ਤੇ ਪਾਬੰਦੀ ਹੈ।
– NCR ਰਾਜ ਸਰਕਾਰਾਂ ਜਨਤਕ, ਕਾਰਪੋਰੇਸ਼ਨ ਅਤੇ ਪ੍ਰਾਈਵੇਟ ਦਫਤਰਾਂ ਵਿੱਚ 50 ਪ੍ਰਤੀਸ਼ਤ ਸਮਰੱਥਾ ਨਾਲ ਘਰ ਤੋਂ ਕੰਮ ਕਰਨ ਦੀ ਆਗਿਆ ਦੇ ਸਕਦੀਆਂ ਹਨ।
– ਰਾਜ ਸਰਕਾਰਾਂ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰਨ ਦੇ ਨਾਲ ਗੈਰ-ਐਮਰਜੈਂਸੀ ਵਪਾਰਕ ਗਤੀਵਿਧੀਆਂ ਨੂੰ ਬੰਦ ਕਰ ਸਕਦੀਆਂ ਹਨ।
– ਰਾਜ ਸਰਕਾਰ ਔਡ-ਈਵਨ ਸਕੀਮ ਲਾਗੂ ਕਰ ਸਕਦੀ ਹੈ।