ਗੁਜਰਾਤ ਦੇ ਬਨਾਸਕਾਂਠਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਮੱਧ ਪ੍ਰਦੇਸ਼ ਦੇ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਮਿਆਂਮਾਰ ਭੂਚਾਲ: ਮ੍ਰਿਤਕਾਂ ਦੀ ਗਿਣਤੀ 2 ਹਜ਼ਾਰ ਤੋਂ ਪਾਰ; ਸੈਂਕੜੇ ਲੋਕ ਅਜੇ ਵੀ ਲਾਪਤਾ
ਮੁੱਢਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਅੱਗ ਬੁਆਇਲਰ ਫਟਣ ਕਾਰਨ ਲੱਗੀ। ਧਮਾਕੇ ਸਮੇਂ ਫੈਕਟਰੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਅਚਾਨਕ ਹੋਏ ਧਮਾਕੇ ਤੋਂ ਬਚਣ ਦਾ ਮੌਕਾ ਵੀ ਨਹੀਂ ਮਿਲਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਮਜ਼ਦੂਰਾਂ ਦੇ ਸਰੀਰ ਦੇ ਅੰਗ ਦੂਰ-ਦੂਰ ਤੱਕ ਖਿੱਲਰ ਗਏ। ਫੈਕਟਰੀ ਦੇ ਪਿੱਛੇ ਖੇਤਾਂ ਵਿੱਚੋਂ ਕੁਝ ਮਨੁੱਖੀ ਸਰੀਰ ਦੇ ਅੰਗ ਵੀ ਮਿਲੇ ਹਨ।
ਡੀਸਾ ਦੀ ਐਸਡੀਐਮ ਨੇਹਾ ਪੰਚਾਲ ਨੇ ਦੱਸਿਆ ਕਿ ਘਟਨਾ ਦੇ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ 3 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਹ 40 ਫੀਸਦੀ ਤੋਂ ਵੱਧ ਝੁਲਸ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਜਲਦੀ ਹੀ ਪਤਾ ਲੱਗ ਜਾਵੇਗਾ।