ਗੁਰਮੀਤ ਸਿੰਘ ਸੰਧਾਵਾਲੀਆ ਨੂੰ ਹਿਮਾਚਲ ਹਾਈਕੋਰਟ ਦੇ ਚੀਫ਼ ਜਸਟਿਸ ਕੀਤਾ ਗਿਆ ਨਿਯੁਕਤ
ਨਵੀ ਦਿੱਲੀ : ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੂੰ ਨਵੇਂ ਚੀਫ਼ ਜਸਟਿਸ ਮਿਲ ਗਏ ਹਨ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੂੰ ਹਿਮਾਚਲ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਦੇਰ ਸ਼ਾਮ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਇਸ ਸਮੇਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੇਵਾ ਨਿਭਾਅ ਰਹੇ ਹਨ। ਸੰਧਾਵਾਲੀਆ ਰਾਜ ਭਵਨ ਵਿਖੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦਾ ਸੰਭਾਲਣਗੇ।