ਗਿਆਨੇਸ਼ ਕੁਮਾਰ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ, ਰਾਜੀਵ ਕੁਮਾਰ ਦੀ ਲੈਣਗੇ ਥਾਂ || National News

0
35

ਗਿਆਨੇਸ਼ ਕੁਮਾਰ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ, ਰਾਜੀਵ ਕੁਮਾਰ ਦੀ ਲੈਣਗੇ ਥਾਂ

ਨਵੀ ਦਿੱਲੀ, 18 ਫਰਵਰੀ : ਮੌਜੂਦਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅੱਜ ਯਾਨੀ ਕਿ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ। 1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੂੰ ਨਵਾਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਇਹ ਜ਼ਿੰਮੇਵਾਰੀ ਸੰਭਾਲਣਗੇ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ ਕਾਨੂੰਨ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

26 ਜਨਵਰੀ 2029 ਤੱਕ ਰਹੇਗਾ ਕਾਰਜਕਾਲ

ਗਿਆਨੇਸ਼ ਕੁਮਾਰ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਸੋਮਵਾਰ ਨੂੰ ਹੋਈ ਬੈਠਕ ‘ਚ ਇਸ ਨਿਯੁਕਤੀ ਦਾ ਫੈਸਲਾ ਕੀਤਾ ਗਿਆ। ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹੋਏ। ਇਸ ਪੈਨਲ ਦੀ ਸਿਫ਼ਾਰਸ਼ ‘ਤੇ ਨਵੇਂ ਸੀਈਸੀ ਦੀ ਨਿਯੁਕਤੀ ਕੀਤੀ ਗਈ। ਮੀਟਿੰਗ ਵਿੱਚ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੌਰਾਨ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।

LEAVE A REPLY

Please enter your comment!
Please enter your name here