ਹਰਿਆਣਾ ਭਾਰਤੀ ਜਨਤਾ ਪਾਰਟੀ (ਭਾਜਪਾ) ਆਪਣਾ ਹੈੱਡਕੁਆਰਟਰ ਬਦਲਣ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਲੀਡਰਸ਼ਿਪ ਤੋਂ ਮਨਜ਼ੂਰੀ ਵੀ ਮਿਲ ਚੁੱਕੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਹਦਾਇਤਾਂ ਬਾਰੇ ਸੂਬਾ ਇਕਾਈ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਇਹ ਬਦਲਾਅ 6 ਅਪ੍ਰੈਲ ਨੂੰ ਹੋਵੇਗਾ।
ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਪਾਰਟੀ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 6 ਅਪ੍ਰੈਲ ਨੂੰ ਉਹ ਪੰਚਕੂਲਾ ਸਥਿਤ ਪਾਰਟੀ ਦੇ ਨਵੇਂ ਹੈੱਡਕੁਆਰਟਰ ਵਿਖੇ ਆਪਣੇ ਸਥਾਪਨਾ ਦਿਵਸ ਦਾ ਪ੍ਰੋਗਰਾਮ ਕਰਨਗੇ। ਇਸ ਤੋਂ ਬਾਅਦ 14 ਅਪ੍ਰੈਲ ਨੂੰ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਨ ‘ਤੇ ਇੱਕ ਹੋਰ ਵੱਡਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦੋਵਾਂ ਪ੍ਰੋਗਰਾਮਾਂ ਲਈ ਕੋਆਰਡੀਨੇਟਰ ਵੀ ਨਿਯੁਕਤ ਕੀਤੇ ਗਏ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਰੋਹਤਕ ਪਾਰਟੀ ਦਫ਼ਤਰ ਨੂੰ ਵਰਕਰ ਟਰੇਨਿੰਗ ਸਕੂਲ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਰੇ ਪ੍ਰਸ਼ਾਸਨਿਕ ਕੰਮ ਪੰਚਕੂਲਾ ਤੋਂ ਕਰਵਾਏ ਜਾਣਗੇ।