ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਫਿਰੋਜ਼ਪੁਰ ਝਿਰਕਾ ਥਾਣਾ ਖੇਤਰ ਦੇ ਦੋਹਾ ਮੋੜ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਇੱਕ ਕੰਟੇਨਰ ਚਾਲਕ ਨੇ ਬਾਈਕ ਸਵਾਰ ਪਿਓ- ਪੁੱਤਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਤਿੰਨੋ ਬਾਈਕ ਤੋਂ ਉੱਛਲ ਕੇ ਸੜਕ ‘ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਜਿਸ ਕਾਰਨ ਬਾਈਕ ਸਵਾਰ ਪਿਤਾ ਦੀ ਮੌਤ ਹੋ ਗਈ ਅਤੇ ਉਸਦੇ ਤਿੰਨ ਪੁੱਤਰ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਲੋਕਾਂ ਨੇ ਸਾਰੇ ਜ਼ਖਮੀਆਂ ਨੂੰ ਫਿਰੋਜ਼ਪੁਰ ਝਿਰਕਾ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ। ਜਿੱਥੋਂ ਉਨ੍ਹਾਂ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ। ਜਿੱਥੇ ਬਾਈਕ ਸਵਾਰ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਇਹ ਵਿਅਕਤੀ ਰਾਜਸਥਾਨ ਦੇ ਨੌਗਨਵਾ ਤੋਂ ਬਕਰਾ ਈਦ ਦੀ ਖਰੀਦਦਾਰੀ ਕਰਕੇ ਆਪਣੇ ਤਿੰਨ ਪੁੱਤਰਾਂ ਨਾਲ ਘਰ ਪਰਤ ਰਿਹਾ ਸੀ। ਇਸ ਸਮੇਂ ਤਿੰਨਾਂ ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।