ਹਰਿਆਣਾ ਦੇ ਫਰੀਦਾਬਾਦ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸਬੰਧੀ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਦੇ ਅਧਿਕਾਰਤ ਮੇਲ ‘ਤੇ ਧਮਕੀ ਭਰੀ ਮੇਲ ਆਈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ। ਪੂਰਾ ਮਿੰਨੀ ਸਕੱਤਰੇਤ ਖਾਲੀ ਕਰਵਾ ਲਿਆ ਗਿਆ। ਕਰਮਚਾਰੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਅਤੇ ਸੀਲ ਕਰ ਦਿੱਤਾ ਗਿਆ।
ਪੰਜਾਬ ਕੈਬਨਿਟ ਮੀਟਿੰਗ: ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ
ਜਿਸ ਤੋਂ ਬਾਅਦ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਮਿੰਨੀ ਸਕੱਤਰੇਤ ਦੇ ਹਰ ਕੋਨੇ ਦੀ ਤਲਾਸ਼ੀ ਲਈ ਗਈ। ਫਿਲਹਾਲ ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਸਾਈਬਰ ਸੈੱਲ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਧਮਕੀ ਭਰੀ ਮੇਲ ਕਿੱਥੋਂ ਭੇਜੀ ਗਈ ਸੀ।
ਫਰੀਦਾਬਾਦ ਦੇ ਡੀਸੀ ਵਿਕਰਮ ਸਿੰਘ ਯਾਦਵ ਨੇ ਕਿਹਾ, “ਡੀਸੀ ਦਫ਼ਤਰ ਨੂੰ ਇੱਕ ਧਮਕੀ ਭਰੀ ਈ-ਮੇਲ ਆਈ ਸੀ। ਜਿਸ ਤੋਂ ਬਾਅਦ ਬੰਬ ਨਿਰੋਧਕ ਟੀਮ ਨੇ ਪੂਰੀ ਇਮਾਰਤ ਦੀ ਜਾਂਚ ਕੀਤੀ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੱਤਰ ‘ਤੇ ਅੱਲ੍ਹਾ ਹੂ ਅਕਬਰ ਵੀ ਲਿਖਿਆ ਹੋਇਆ ਸੀ। ਅਜਿਹਾ ਲੱਗਦਾ ਹੈ ਕਿ ਇਹ ਫਰਜ਼ੀ ਈ-ਮੇਲ ਸੀ। ਸਾਈਬਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਮਿੰਨੀ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।