ਹਰਿਆਣਾ, 23 ਅਪ੍ਰੈਲ : ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਵਿੱਚ 2 ਪ੍ਰਤੀਸ਼ਤ ਵਾਧਾ ਕਰਨ ਦਾ ਐਲਾਨ ਕੀਤਾ। ਇਸ ਨਾਲ ਮਹਿੰਗਾਈ ਭੱਤਾ 53 ਪ੍ਰਤੀਸ਼ਤ ਤੋਂ ਵਧ ਕੇ 55 ਪ੍ਰਤੀਸ਼ਤ ਹੋ ਗਿਆ ਹੈ। ਇਹ 1 ਜਨਵਰੀ ਤੋਂ ਲਾਗੂ ਹੋਵੇਗਾ। ਸਰਕਾਰੀ ਮੁਲਾਜ਼ਮਾਂ ਨੂੰ ਮਈ ਦੇ ਮਹੀਨੇ ਵਿੱਚ ਵਧੀ ਹੋਈ ਤਨਖਾਹ ਅਤੇ ਪੈਨਸ਼ਨ ਮਿਲੇਗੀ। ਇਸ ਨਾਲ ਲਗਭਗ 6 ਲੱਖ ਨਿਯਮਤ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਨ੍ਹਾਂ ਵਿੱਚ ਲਗਭਗ 3 ਲੱਖ ਨਿਯਮਤ ਕਰਮਚਾਰੀ ਅਤੇ 3 ਲੱਖ ਪੈਨਸ਼ਨਰ ਸ਼ਾਮਲ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ 2024 ਵਿੱਚ ਹਰਿਆਣਾ ਸਰਕਾਰ ਨੇ ਡੀਏ ਨੂੰ 50% ਤੋਂ ਵਧਾ ਕੇ 53 ਪ੍ਰਤੀਸ਼ਤ ਕੀਤਾ ਸੀ। ਉਸ ਸਮੇਂ ਸਰਕਾਰ ਨੇ ਇਸ ਵਿੱਚ 3% ਵਾਧਾ ਕੀਤਾ ਸੀ, ਪਰ ਇਸ ਵਾਰ ਇਸ ਵਿੱਚ ਇੱਕ ਪ੍ਰਤੀਸ਼ਤ ਘੱਟ ਵਾਧਾ ਕੀਤਾ ਗਿਆ ਹੈ।
ਇਹ ਵੀ ਪੜੋ : ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਜੰਮੂ-ਕਸ਼ਮੀਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ