ਹਰਿਆਣਾ ‘ਚ 5ਵੀਂ ਜਮਾਤ ਤੱਕ ਦੇ ਸਕੂਲ ਕੀਤੇ ਬੰਦ, ਜਾਣੋ ਕਦੋ ਤੋਂ ਆਨਲਾਈਨ ਕਲਾਸਾਂ ਹੋਣਗੀਆਂ ਸ਼ੁਰੂ?
ਹਰਿਆਣਾ: ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਦੂਸ਼ਣ ਦੇ ਪੱਧਰ ਅਤੇ ਲਗਾਤਾਰ ਧੁੰਦ ਅਤੇ ਧੂੰਏ ਕਾਰਨ ਸਰਕਾਰ ਨੇ ਪੰਜਵੀਂ ਜਮਾਤ ਤੱਕ ਦੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਛੋਟੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਬੱਚਿਆਂ ਲਈ ਆਨਲਾਈਨ ਕਲਾਸਾਂ ਲਾਈਆਂ ਜਾਣਗੀਆਂ। ਇਹ ਹੁਕਮ ਸੋਮਵਾਰ, 18 ਨਵੰਬਰ ਤੋਂ ਲਾਗੂ ਹੋਣਗੇ।
4 ਜ਼ਿਲ੍ਹਿਆਂ ‘ਚ ਸਕੂਲ ਕੀਤੇ ਗਏ ਬੰਦ
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕੀਤੇ ਗਏ ਹਨ ਉਨ੍ਹਾਂ ਵਿੱਚ ਗੁਰੂਗ੍ਰਾਮ, ਰੋਹਤਕ, ਸੋਨੀਪਤ ਅਤੇ ਝੱਜਰ ਸ਼ਾਮਲ ਹਨ। ਇਨ੍ਹਾਂ 4 ਜ਼ਿਲ੍ਹਿਆਂ ਤੋਂ ਬਾਅਦ 10 ਹੋਰ ਸ਼ਹਿਰਾਂ ਵਿੱਚ ਵੀ ਸਕੂਲ ਬੰਦ ਹੋ ਸਕਦੇ ਹਨ। ਇਨ੍ਹਾਂ ਵਿੱਚ ਫਰੀਦਾਬਾਦ, ਨੂਹ, ਰੇਵਾੜੀ, ਪਾਣੀਪਤ, ਪਲਵਲ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਜੀਂਦ ਅਤੇ ਕਰਨਾਲ ਸ਼ਾਮਲ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ‘ਤੇ ਹੋਇਆ ਹੰਗਾਮਾ, ਪੜ੍ਹੋ ਪੂਰਾ ਮਾਮਲਾ
ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਖਰਾ ਹੋ ਸਕਦਾ ਹੈ, ਇਸ ਲਈ ਹਰੇਕ ਖੇਤਰ ਦਾ ਵੱਖਰਾ ਮੁਲਾਂਕਣ ਕੀਤਾ ਜਾਵੇਗਾ। ਇਹ ਕਦਮ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਚੁੱਕਿਆ ਗਿਆ ਹੈ ਅਤੇ ਇਹ ਫੈਸਲਾ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP-3) ਤਹਿਤ ਲਿਆ ਗਿਆ ਹੈ।