ਹਰਿਆਣਾ ‘ਚ ਤਾਪਮਾਨ 10 ਡਿਗਰੀ ਤੋਂ ਵੀ ਘੱਟ, ਇਨ੍ਹਾਂ 7 ਜ਼ਿਲ੍ਹਿਆਂ ਲਈ ਅਲਰਟ ਜਾਰੀ
ਹਰਿਆਣਾ: ਹਰਿਆਣਾ ‘ਚ ਠੰਡ ਲਗਾਤਾਰ ਵਧ ਰਹੀ ਹੈ। ਕਈ ਜ਼ਿਲਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਹਿਸਾਰ ਵਿੱਚ ਬੀਤੀ ਰਾਤ ਘੱਟੋ-ਘੱਟ ਤਾਪਮਾਨ 0.5 ਡਿਗਰੀ ਡਿੱਗ ਕੇ 7.8 ਡਿਗਰੀ ਸੈਲਸੀਅਸ ਰਹਿ ਗਿਆ। ਰੋਹਤਕ ਵਿੱਚ ਵੱਧ ਤੋਂ ਵੱਧ ਤਾਪਮਾਨ 22.8 ਡਿਗਰੀ ਰਿਹਾ। ਇਹ ਆਮ ਨਾਲੋਂ 5.4 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ : 60 ਸਾਲ ਦੀ ਉਮਰ ‘ਚ ਇਸ ਨਾਮੀ ਅਦਾਕਾਰ ਦਾ ਦਿਹਾਂਤ, ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ
ਮੌਸਮ ਵਿਭਾਗ ਨੇ 23 ਨਵੰਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ। ਜਦੋਂ ਕਿ ਫਤਿਹਾਬਾਦ, ਹਿਸਾਰ ਅਤੇ ਜੀਂਦ ਵਿੱਚ 21 ਤੋਂ 23 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ
ਦੱਸ ਦਈਏ ਕਿ ਧੁੰਦ ਅਤੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸੂਬੇ ਦੇ 13 ਜ਼ਿਲ੍ਹਿਆਂ ਵਿੱਚ 12ਵੀਂ ਤੱਕ ਅਤੇ ਇੱਕ ਜ਼ਿਲ੍ਹੇ ਵਿੱਚ 5ਵੀਂ ਤੱਕ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੈ।ਇਨ੍ਹਾਂ ਜ਼ਿਲ੍ਹਿਆਂ ਵਿੱਚ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਗੁਰੂਗ੍ਰਾਮ-ਫਰੀਦਾਬਾਦ ‘ਚ 50 ਫੀਸਦੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।