ਮੁੰਬਈ ‘ਚ ਅਗਲੇ 2 ਦਿਨ ਹੀਟਵੇਵ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਨਵੀ ਦਿੱਲੀ : ਮੌਸਮ ਵਿਭਾਗ ਨੇ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹੀਟਵੇਵ ਯਾਨੀ ਤੇਜ਼ ਗਰਮੀ ਪੈ ਸਕਦੀ ਹੈ। ਤਾਪਮਾਨ 37 ਤੋਂ 38 ਡਿਗਰੀ ਤੱਕ ਜਾ ਸਕਦਾ ਹੈ। ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਇਸ ਲਈ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਅਗਲੇ 4 ਦਿਨਾਂ ‘ਚ 11 ਸੂਬਿਆਂ ‘ਚ ਵਧੇਗੀ ਗਰਮੀ
ਦੱਸ ਦਈਏ ਕਿ ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ‘ਚ 11 ਸੂਬਿਆਂ ‘ਚ ਗਰਮੀ ਵਧੇਗੀ। ਇਨ੍ਹਾਂ ਵਿੱਚ ਮਹਾਰਾਸ਼ਟਰ, ਗੋਆ, ਗੁਜਰਾਤ, ਦਾਦਰਾ ਨਗਰ ਹਵੇਲੀ, ਦਮਨ ਅਤੇ ਦੀਵ ਤੋਂ ਇਲਾਵਾ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ। ਇਸ ਤੋਂ ਇਲਾਵਾ ਦਿੱਲੀ ਚ ਵੀ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਹੈ।