Home News Breaking News 25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ: ਪਹਿਲਾ ਜੱਥਾ 22 ਤਰੀਕ ਨੂੰ ਹੋਵੇਗਾ ਰਵਾਨਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ: ਪਹਿਲਾ ਜੱਥਾ 22 ਤਰੀਕ ਨੂੰ ਹੋਵੇਗਾ ਰਵਾਨਾ

0
25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ: ਪਹਿਲਾ ਜੱਥਾ 22 ਤਰੀਕ ਨੂੰ ਹੋਵੇਗਾ ਰਵਾਨਾ

– ਫੌਜ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਉਤਰਾਖੰਡ , 20 ਮਈ 2025 – ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਅਤੇ ਰਸਤਾ ਤਿਆਰ ਕਰਨ ਲਈ, ਭਾਰਤੀ ਫੌਜ ਦੀ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਹ ਪਵਿੱਤਰ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਇਹ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਇਸ ਧਾਰਮਿਕ ਸਮਾਰੋਹ ਦੀ ਸ਼ਾਨ ਨੂੰ ਵਧਾਉਣ ਲਈ, ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਈ ਮੰਤਰੀ ਅਤੇ ਸੰਤ ਅਤੇ ਹੋਰ ਪਤਵੰਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਕੰਪਲੈਕਸ, ਰਿਸ਼ੀਕੇਸ਼ ਜਾਣਗੇ ਅਤੇ ਅਸ਼ੀਰਵਾਦ ਪ੍ਰਾਪਤ ਕਰਨਗੇ।

ਗੁਰਦੁਆਰਾ ਸਾਹਿਬ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਹੈ ਸਤਿਥ
ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਾਰੇ ਮਹਿਮਾਨਾਂ ਅਤੇ ਸ਼ਰਧਾਲੂਆਂ ਦਾ ਦਿਲੋਂ ਸਵਾਗਤ ਅਤੇ ਸਨਮਾਨ ਕਰਨ ਲਈ ਤਿਆਰੀਆਂ ਕੀਤੀਆਂ ਹਨ। ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਹੇਮਕੁੰਡ ਸਾਹਿਬ ਦੇ ਦਰਵਾਜ਼ੇ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ, ਫੌਜ ਦੀ ਇੱਕ ਟੀਮ ਨੇ ਖੇਤਰ ਦਾ ਸਰਵੇਖਣ ਕੀਤਾ ਸੀ ਤਾਂ ਜੋ ਬਰਫ਼ ਸਾਫ਼ ਕਰਨ ਅਤੇ ਸੜਕ ਬਣਾਉਣ ਦਾ ਕੰਮ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕੀਤਾ ਜਾ ਸਕੇ।

LEAVE A REPLY

Please enter your comment!
Please enter your name here