ਭਾਰਤ ‘ਚ ਵੀ ਡਰਾਉਣ ਲੱਗਾ HMPV ਵਾਇਰਸ! 8 ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ: ਚੀਨ ਵਿੱਚ ਜਿਥੇ ਹਿਊਮਨ ਮੈਟਾਪਨੀਓਮੋਵਾਇਰਸ (HMPV) ਵਾਇਰਸ ਦੇ ਮਾਮਲੇ ਵੱਧ ਰਹੇ ਹਨ ਓਥੇ ਹੀ ਭਾਰਤ ਵਿੱਚ ਵੀ ਇਹ ਵਾਇਰਸ ਫੈਲਣਾ ਸ਼ੁਰੂ ਹੋ ਚੁੱਕਾ ਹੈ। ਦੇਸ਼ ਵਿੱਚ HMPV ਦੇ 8 ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਲੋਕਾਂ ਦੀ ਚਿੰਤਾ ਵੀ ਵਧ ਗਈ ਹੈ। ਇਸ ਵਾਇਰਸ ਦੀ ਤੁਲਨਾ ਕੋਵਿਡ ਨਾਲ ਕੀਤੀ ਜਾ ਰਹੀ ਹੈ।
ਮਹਾਰਾਸ਼ਟਰ ਤੋਂ 2 ਮਾਮਲੇ ਆਏ ਸਾਹਮਣੇ
ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿੱਚ 2 ਮਾਮਲੇ ਸਾਹਮਣੇ ਆਏ। ਇੱਥੇ ਇੱਕ 13 ਸਾਲ ਦੀ ਲੜਕੀ ਅਤੇ ਇੱਕ 7 ਸਾਲ ਦਾ ਲੜਕਾ ਸੰਕਰਮਿਤ ਪਾਇਆ ਗਿਆ ਹੈ। ਦੋਵਾਂ ਬੱਚਿਆਂ ਨੂੰ ਲਗਾਤਾਰ ਜ਼ੁਕਾਮ ਅਤੇ ਬੁਖਾਰ ਸੀ। ਇਸ ਤੋਂ ਬਾਅਦ ਜਦੋਂ ਇੱਕ ਪ੍ਰਾਈਵੇਟ ਲੈਬ ਵਿੱਚ ਟੈਸਟ ਕੀਤਾ ਗਿਆ ਤਾਂ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ। ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਨਹੀਂ ਕਰਵਾਉਣਾ ਪਿਆ। ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਕਾਬੂ ਹੇਠ ਹੈ।
ਬੀਤੇ ਕੱਲ੍ਹ ਕੁੱਲ 6 ਮਾਮਲੇ ਆਏ ਸਨ ਸਾਹਮਣੇ
ਇਸ ਤੋਂ ਇੱਕ ਦਿਨ ਪਹਿਲਾਂ ਵਾਇਰਸ ਦੇ ਕੁੱਲ 6 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਕਰਨਾਟਕ ਅਤੇ ਤਾਮਿਲਨਾਡੂ ਵਿੱਚ 2-2 ਮਾਮਲੇ, ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇੱਕ-ਇੱਕ ਕੇਸ ਸ਼ਾਮਲ ਸਨ। ਸਾਰੇ ਪੀੜਤ ਬੱਚੇ ਹਨ। HMPV ਵਾਇਰਸ ਨਾਲ ਸੰਕਰਮਿਤ ਹੋਣ ‘ਤੇ, ਮਰੀਜ਼ ‘ਚ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਦਿਖਾਈ ਦਿੰਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।
ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 53 ਲੋਕਾਂ ਦੀ ਮੌ/ਤ