ਭਾਰਤ ਦਾ ਪਾਕਿਸਤਾਨ ਖ਼ਿਲਾਫ ਇੱਕ ਹੋਰ ਵੱਡਾ ਐਕਸ਼ਨ; ਹਰ ਤਰਾਂ ਦੇ ਆਯਾਤ ’ਤੇ ਲਗਾਇਆ ਬੈਨ

0
109

ਨਵੀ ਦਿੱਲੀ, ਮਈ : ਭਾਰਤ ਸਰਕਾਰ ਨੇ ਹੁਣ ਪਾਕਿਸਤਾਨ ਤੋਂ ਆਉਣ ਵਾਲੀਆਂ ਚੀਜ਼ਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਜਿਸਦਾ ਮਤਲਬ ਹੈ ਕਿ ਹੁਣ ਪਾਕਿਸਤਾਨ ਤੋਂ ਕੋਈ ਵੀ ਚੀਜ਼ ਕਿਸੇ ਵੀ ਤਰ੍ਹਾਂ ਭਾਰਤ ਨਹੀਂ ਆਵੇਗੀ। ਵਣਜ ਮੰਤਰਾਲੇ ਨੇ ਕਿਹਾ ਕਿ ਹੁਣ ਪਾਕਿਸਤਾਨ ਤੋਂ ਆਯਾਤ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

ਸਰਕਾਰ ਨੇ ਸ਼ਨੀਵਾਰ ਨੂੰ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵਣਜ ਮੰਤਰਾਲੇ ਦੀ ਨੋਟੀਫਿਕੇਸ਼ਨ ਦੇ ਅਨੁਸਾਰ, ਭਾਰਤ ਨੇ ਪਾਕਿਸਤਾਨ ਤੋਂ ਸਾਰੇ ਸਮਾਨ ਦੇ ਸਿੱਧੇ ਜਾਂ ਅਸਿੱਧੇ ਆਯਾਤ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਇਸ ਪਾਬੰਦੀ ਤੋਂ ਛੋਟ ਚਾਹੁੰਦਾ ਹੈ, ਤਾਂ ਸਰਕਾਰ ਤੋਂ ਇਜਾਜ਼ਤ ਲੈਣੀ ਪਵੇਗੀ। ਇਹ ਫੈਸਲਾ ਦੇਸ਼ ਅਤੇ ਜਨਤਾ ਦੀ ਸੁਰੱਖਿਆ ਦੇ ਹਿੱਤ ਵਿੱਚ ਲਿਆ ਗਿਆ ਹੈ।

ਇਹ ਵੀ ਪੜੋ : ਜਲੰਧਰ ਪਹੁੰਚੇ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ

LEAVE A REPLY

Please enter your comment!
Please enter your name here