ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਅਤੇ 2011 ਦੀ ਇੱਕ ਰੋਜ਼ਾ ਵਿਸ਼ਵ ਕੱਪ ਜੇਤੂ ਟੀਮ ਦੇ ਸਟਾਰ ਖਿਡਾਰੀ ਵਿਆਹ ਦੇ 8 ਸਾਲ ਬਾਅਦ ਪਹਿਲੀ ਵਾਰ ਪਿਤਾ ਬਣੇ ਹਨ। ਕ੍ਰਿਕਟਰ ਜ਼ਹੀਰ ਖਾਨ ਅਤੇ ਅਦਾਕਾਰਾ ਸਾਗਰਿਕਾ ਘਾਟਗੇ ਮਾਤਾ-ਪਿਤਾ ਬਣ ਗਏ ਹਨ। ਸਾਗਰਿਕਾ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ ਹੈ। ਇਸ ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੱਚੇ ਦਾ ਨਾਮ ਵੀ ਦੱਸਿਆ ਹੈ।
ਦੁਬਈ-ਦਿੱਲੀ ਉਡਾਣ ਦੀ ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਸਾਗਰਿਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੇ ਪਤੀ ਜ਼ਹੀਰ ਖਾਨ ਅਤੇ ਪੁੱਤਰ ਨਾਲ ਇੱਕ ਤਸਵੀਰ ਪੋਸਟ ਕੀਤੀ ਹੈ। ਇਸ ਦੇ ਕੈਪਸ਼ਨ ਵਿੱਚ, ਉਸਨੇ ਲਿਖਿਆ, ‘ਉਸਦੇ ਘਰ ਮੁੰਡਾ ਪੈਦਾ ਹੋਇਆ ਹੈ, ਜਿਸਦਾ ਨਾਮ ਫਤਿਹ ਸਿੰਘ ਖਾਨ ਹੈ।’ ਕ੍ਰਿਕਟਰ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਪਤਨੀ ਅਤੇ ਬੱਚੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ ਅਤੇ ਆਪਣੇ ਬੱਚੇ ਦੇ ਜਨਮ ਦੀ ਜਾਣਕਾਰੀ ਦਿੱਤੀ ਹੈ। ਪ੍ਰਸ਼ੰਸਕ ਅਤੇ ਮਸ਼ਹੂਰ ਹਸਤੀਆਂ ਦੋਵੇਂ ਇਸ ਜੋੜੇ ਨੂੰ ਵਧਾਈਆਂ ਦੇ ਰਹੇ ਹਨ।
ਸਾਗਰਿਕਾ ਘਾਟਗੇ ਫਿਲਮ ‘ਚੱਕ ਦੇ ਇੰਡੀਆ’ ‘ਚ ਨਜ਼ਰ ਆਈ ਸੀ। ਇਸ ਦੇ ਨਾਲ ਹੀ ਅਦਾਕਾਰਾ ਨੇ 23 ਨਵੰਬਰ, 2017 ਨੂੰ ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ ਨਾਲ ਕੋਰਟ ਮੈਰਿਜ ਕੀਤੀ ਸੀ। ਉਨ੍ਹਾਂ ਦੀ ਪ੍ਰੇਮ ਕਹਾਣੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ। ਜ਼ਹੀਰ ਇੱਕ ਮੁਸਲਮਾਨ ਹੈ ਅਤੇ ਸਾਗਰਿਕਾ ਮਰਾਠੀ ਹੈ।