ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਡਾ. ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
ਨਵੀ ਦਿੱਲੀ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਅੱਜ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।ਉਪ ਰਾਸ਼ਟਰਪਤੀ ਨੇ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
ਸਾਬਕਾ PM ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ
ਡਾ: ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਭਲਕੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਰੱਖੀ ਜਾਵੇਗੀ, ਜਿੱਥੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਜਾਣਕਾਰੀ ਮੁਤਾਬਕ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ। ਉਨ੍ਹਾਂ ਦੀਆਂ ਧੀਆਂ ਅੱਜ ਸ਼ਾਮ ਤੱਕ ਅਮਰੀਕਾ ਤੋਂ ਭਾਰਤ ਆ ਜਾਣਗੀਆਂ। ਅੰਤਿਮ ਸੰਸਕਾਰ ਕਿੱਥੇ ਕੀਤਾ ਜਾਵੇਗਾ, ਇਸ ਦਾ ਫੈਸਲਾ ਪ੍ਰਧਾਨ ਮੰਤਰੀ ਦਫ਼ਤਰ (PMO) ਕਰੇਗਾ।