ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ, ਸਦਨ ‘ਚ ਗੂੰਜਿਆ ਵਕਫ਼ ਕਾਨੂੰਨ ਦਾ ਮੁੱਦਾ

0
16

ਨਵੀ ਦਿੱਲੀ : ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਸੋਮਵਾਰ ਨੂੰ ਭਾਰੀ ਹੰਗਾਮਾ ਹੋਇਆ, ਕਿਉਂਕਿ ਵਕਫ ਐਕਟ ‘ਤੇ ਨੈਸ਼ਨਲ ਕਾਨਫਰੰਸ ਦੁਆਰਾ ਪੇਸ਼ ਕੀਤੇ ਗਏ ਮੁਲਤਵੀ ਮਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਆਪਸ ਚ ਭੀੜ ਗਏ। ਭਾਰੀ ਰੌਲੇ ਰੱਪੇ ਅਤੇ ਨਾਅਰੇਬਾਜ਼ੀ ਦੌਰਾਨ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

ਵਿਧਾਨ ਸਭਾ ਸਪੀਕਰ ਰਾਠੌਰ ਨੇ ਸਦਨ ਦੇ ਨਿਯਮ 58 ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਮਾਮਲਾ ਫਿਲਹਾਲ ਅਦਾਲਤ ਵਿੱਚ ਵਿਚਾਰ ਅਧੀਨ ਹੈ। ਇਸ ਲਈ ਪ੍ਰਸ਼ਨ ਕਾਲ ਮੁਲਤਵੀ ਕਰਕੇ ਇਸ ‘ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਦੱਸ ਦਈਏ ਕਿ ਭਾਜਪਾ ਵਿਧਾਇਕ ਨੇ ਪ੍ਰਸ਼ਨ ਕਾਲ ਦੌਰਾਨ ਵਕਫ਼ ਕਾਨੂੰਨ ‘ਤੇ ਚਰਚਾ ਦੀ ਮੰਗ ਕੀਤੀ। ਭਾਜਪਾ ਦੇ ਵਿਧਾਇਕ ਪ੍ਰਸ਼ਨ ਕਾਲ ਦੀਆਂ ਕਾਪੀਆਂ ਲੈ ਕੇ ਸਦਨ ਵਿੱਚ ਖੜ੍ਹੇ ਸਨ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਸਦਨ ਵਿੱਚ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਨੈਸ਼ਨਲ ਕਾਨਫਰੰਸ ਦੇ ਇੱਕ ਵਿਧਾਇਕ ਨੇ ਵਕਫ਼ (ਸੋਧ) ਬਿੱਲ, 2024 ਦੇ ਖਿਲਾਫ ਮੁਲਤਵੀ ਮਤਾ ਪੇਸ਼ ਕੀਤਾ। ਇਸ ਪ੍ਰਸਤਾਵ ਵਿੱਚ ਕੇਂਦਰ ਸਰਕਾਰ ਦੁਆਰਾ ਸੰਸਦ ਵਿੱਚ ਹਾਲ ਹੀ ਵਿੱਚ ਪਾਸ ਕੀਤੇ ਗਏ ਵਕਫ਼ ਐਕਟ ਵਿੱਚ ਕੀਤੇ ਗਏ ਬਦਲਾਅ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਸੀ। ਓਧਰ, ਭਾਜਪਾ ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਵਕਫ਼ ਐਕਟ ਵਿੱਚ ਸੋਧ ਪਾਰਦਰਸ਼ਤਾ ਵਧਾਉਣ ਅਤੇ ਵਕਫ਼ ਜਾਇਦਾਦ ਦੀ ਦੁਰਵਰਤੋਂ ਰੋਕਣ ਲਈ ਕੀਤੀ ਗਈ ਹੈ। ਭਾਜਪਾ ਵਿਧਾਇਕ ਦਲ ਦੇ ਨੇਤਾ ਨੇ ਸਦਨ ‘ਚ ਕਿਹਾ, ”ਇਹ ਪ੍ਰਸਤਾਵ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਇਸ ਦਾ ਮਕਸਦ ਸਿਰਫ ਲੋਕਾਂ ਨੂੰ ਭੜਕਾਉਣਾ ਹੈ।

 

LEAVE A REPLY

Please enter your comment!
Please enter your name here