ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਨਵਾਂ ਟ੍ਰੇਲਰ ਰਿਲੀਜ਼, 17 ਜਨਵਰੀ ਨੂੰ ਸਿਨੇਮਾ ਘਰਾਂ ‘ਚ ਦੇਵੇਗੀ ਦਸਤਕ
ਨਵੀ ਦਿੱਲੀ : ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸਾਂਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਨਵਾਂ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਹੈ। ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਫਿਲਮ ਇਸ ਮਹੀਨੇ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਇਹ ਫਿਲਮ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ, ਪਰ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਤੋਂ ਮਨਜ਼ੂਰੀ ਨਹੀਂ ਮਿਲੀ ਸੀ।
ਇਤਰਾਜ਼ਯੋਗ ਸੀਨ ਹਟਾਏ ਗਏ
ਦੱਸ ਦਈਏ ਕਿ ਇਤਰਾਜ਼ਾਂ ਤੋਂ ਬਾਅਦ ਇਸ ਫਿਲਮ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਖਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ। ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਜੈਪ੍ਰਕਾਸ਼ ਨਾਰਾਇਣ ਦੀ ਭੂਮਿਕਾ ਨਿਭਾ ਰਹੇ ਅਨੁਪਮ ਖੇਰ ਦੀ ਝਲਕ ਨਾਲ ਹੁੰਦੀ ਹੈ। ਜੈਪ੍ਰਕਾਸ਼ ਨਾਰਾਇਣ ਦੇ ਕਿਰਦਾਰ ਵਿੱਚ ਅਨੁਪਮ ਖੇਰ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਦੇ ਨਜ਼ਰ ਆ ਰਹੇ ਹਨ।
17 ਜਨਵਰੀ ਨੂੰ ਹੋਵੇਗੀ ਰਿਲੀਜ਼
ਇਸ ਫਿਲਮ ‘ਚ ਕੰਗਨਾ ਰਣੌਤ, ਅਨੁਪਮ ਖੇਰ, ਸ਼੍ਰੇਅਸ ਤਲਪੜੇ, ਸਤੀਸ਼ ਕੌਸ਼ਿਕ, ਮਿਲਿੰਦ ਸੋਮਨ, ਮਹਿਮਾ ਚੌਧਰੀ ਵਰਗੇ ਕਲਾਕਾਰ ਦੇਸ਼ ਦੇ ਸਿਆਸੀ ਨੇਤਾਵਾਂ ਦੀਆਂ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਕੰਗਨਾ ਰਣੌਤ ਨੇ ਖੁਦ ਕੀਤਾ ਹੈ। ਕਰੀਬ 13 ਕੱਟਾਂ ਦੇ ਨਾਲ ਇਹ ਫਿਲਮ 17 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।
ਚੰਡੀਗੜ੍ਹ ਦੇ ਸੈਕਟਰ 17 ‘ਚ ਡਿੱਗੀ ਬਹੁ ਮੰਜ਼ਿਲਾ ਇਮਾਰਤ