ਕੋਲਕਾਤਾ ਰੇ.ਪ-ਕ/ਤਲ ਮਾਮਲਾ: ਦੋਸ਼ੀ ਸੰਜੇ ਰਾਏ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
ਨਵੀ ਦਿੱਲੀ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ-ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਸੰਜੇ ਰਾਏ ਨੂੰ ਅੱਜ ਅਦਾਲਤ ਸਜ਼ਾ ਸੁਣਾਏਗੀ। ਮੰਨਿਆ ਜਾ ਰਿਹਾ ਹੈ ਕਿ ਉਸ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ ਹੋ ਸਕਦੀ ਹੈ। ਦੱਸ ਦਈਏ ਕਿ ਘਟਨਾ ਤੋਂ 162 ਦਿਨ ਬਾਅਦ 18 ਜਨਵਰੀ ਨੂੰ ਸੰਜੇ ਨੂੰ ਦੋਸ਼ੀ ਕਰਾਰ ਦਿੰਦਿਆਂ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਸਜ਼ਾ ਸੁਣਾਉਣ ਲਈ ਦੋਸ਼ੀ ਸੰਜੇ ਨੂੰ ਸਵੇਰੇ 10:15 ਵਜੇ ਜੇਲ੍ਹ ਤੋਂ ਅਦਾਲਤ ਵਿੱਚ ਲਿਆਂਦਾ ਗਿਆ।
ਦੋਸ਼ੀ ਨੂੰ ਫਾਂਸੀ ਦੀ ਸਜ਼ਾ ਜਾਂ ਉਮਰ ਕੈਦ
ਦੱਸ ਦਈਏ ਕਿ ਆਰਜੀ ਕਾਰ ਹਸਪਤਾਲ ਵਿੱਚ 8-9 ਅਗਸਤ ਦੀ ਰਾਤ ਨੂੰ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਡਾਕਟਰ ਦੀ ਲਾਸ਼ 9 ਅਗਸਤ ਦੀ ਸਵੇਰ ਨੂੰ ਸੈਮੀਨਾਰ ਹਾਲ ਵਿੱਚ ਮਿਲੀ ਸੀ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲੀਸ ਨੇ 10 ਅਗਸਤ ਨੂੰ ਸੰਜੇ ਰਾਏ ਨਾਂ ਦੇ ਸਿਵਿਕ ਵਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਘਟਨਾ ਨੂੰ ਲੈ ਕੇ ਕੋਲਕਾਤਾ ਸਮੇਤ ਦੇਸ਼ ਭਰ ‘ਚ ਪ੍ਰਦਰਸ਼ਨ ਹੋਏ ਸਨ। ਜੱਜ ਨੇ ਉਸ ਨੂੰ ਭਾਰਤੀ ਨਿਆਂਇਕ ਸੰਹਿਤਾ (ਬੀਐਨਐਸ) ਦੀ ਧਾਰਾ 64, 66 ਅਤੇ 103 (1) ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਬੀਐਨਐਸ ਦੀ ਧਾਰਾ 64 (ਕੁਕਰਮ) ਤਹਿਤ ਘੱਟੋ-ਘੱਟ 10 ਸਾਲ ਦੀ ਸਜ਼ਾ , ਜੋ ਉਮਰ ਕੈਦ ਹੋ ਸਕਦੀ ਹੈ। ਧਾਰਾ 66 ਤਹਿਤ ਘੱਟੋ-ਘੱਟ 20 ਸਾਲ ਦੀ ਸਜ਼ਾ ਦੀ ਸਜ਼ਾ, ਬੀਐਨਐਸ ਦੀ ਧਾਰਾ 103(1) (ਕਤਲ) ਦੇ ਤਹਿਤ, ਦੋਸ਼ੀ ਨੂੰ ਫਾਂਸੀ ਦੀ ਸਜ਼ਾ ਜਾਂ ਉਮਰ ਕੈਦ ਹੋ ਸਕਦੀ ਹੈ।
ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਵੀ ਹੋਇਆ ਐਲਾਨ