
ਕੋਲਕਾਤਾ ਰੇ/ਪ-ਕ.ਤ.ਲ ਮਾਮਲੇ ‘ਚ ਅਦਾਲਤ ਦਾ ਵੱਡਾ ਫੈਸਲਾ, ਸੰਜੇ ਰਾਏ ਦੋਸ਼ੀ ਕਰਾਰ
ਨਵੀ ਦਿੱਲੀ : ਕੋਲਕਾਤਾ ਦੇ ਆਰਜੀ ਕਰ ਰੇਪ ਕਤਲ ਕੇਸ ਵਿੱਚ ਸਿਆਲਦਾਹ ਕੋਰਟ ਨੇ ਮੁੱਖ ਮੁਲਜ਼ਮ ਸੰਜੇ ਰਾਏ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦੋਸ਼ੀ ਸੰਜੇ ਰਾਏ ਨੂੰ 20 ਜਨਵਰੀ ਨੂੰ ਸਜ਼ਾ ਸੁਣਾਏਗੀ। ਇਹ ਫੈਸਲਾ ਸੀਬੀਆਈ ਵੱਲੋਂ ਪੇਸ਼ ਸਬੂਤਾਂ, ਫੋਰੈਂਸਿਕ ਰਿਪੋਰਟ ਅਤੇ 50 ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਆਖਰੀ ਬਹਿਸ 9 ਜਨਵਰੀ ਨੂੰ ਹੋਈ ਸੀ, ਜਿਸ ਵਿੱਚ ਸੀਬੀਆਈ ਨੇ ਮੁਲਜ਼ਮ ਸੰਜੇ ਰਾਏ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ।
ਅਦਾਲਤ ਸੋਮਵਾਰ ਨੂੰ ਸੁਣਾਏਗੀ ਸਜ਼ਾ
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਸੰਜੇ ਰਾਏ ਨੂੰ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਸਿਆਲਦਾਹ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਦੇ ਵਕੀਲਾਂ ਨੇ ਸਜ਼ਾ ਨੂੰ ਲੈ ਕੇ ਬਹਿਸ ਕੀਤੀ। ਇਸ ਤੋਂ ਬਾਅਦ ਅਦਾਲਤ ਦੇ ਕਮਰਾ ਨੰਬਰ 210 ਵਿੱਚ ਜਸਟਿਸ ਅਨਿਰਬਾਨ ਰਾਏ ਨੇ ਸਜ਼ਾ ਸੁਣਾਈ। ਦੱਸ ਦਈਏ ਕਿ ਆਰਜੀ ਕਰ ਹਸਪਤਾਲ ਵਿੱਚ 8-9 ਅਗਸਤ ਦੀ ਦਰਮਿਆਨੀ ਰਾਤ ਨੂੰ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਡਾਕਟਰ ਦੀ ਲਾਸ਼ 9 ਅਗਸਤ ਦੀ ਸਵੇਰ ਨੂੰ ਸੈਮੀਨਾਰ ਹਾਲ ਵਿੱਚ ਮਿਲੀ ਸੀ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲੀਸ ਨੇ 10 ਅਗਸਤ ਨੂੰ ਸੰਜੇ ਰਾਏ ਨਾਂ ਦੇ ਸਿਵਿਕ ਵਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਫੈਸਲੇ ਤੋਂ ਬਾਅਦ ਦੋਸ਼ੀ ਸੰਜੇ ਨੇ ਕਿਹਾ-“ਮੈਨੂੰ ਇਸ ਕੇਸ ਵਿੱਚ ਫਸਾਇਆ ਗਿਆ ਹੈ। ਮੈਂ ਇਹ ਕੰਮ ਨਹੀਂ ਕੀਤਾ।” ਅਦਾਲਤ ਹੁਣ ਸੋਮਵਾਰ ਨੂੰ ਸਜ਼ਾ ਸੁਣਾਏਗੀ।
ਆਵਾਜਾਈ ਲਈ 21 ਜਨਵਰੀ ਨੂੰ ਖੋਲਿਆ ਜਾਵੇਗਾ ਰਾਜਸਥਾਨ ਫੀਡਰ ਤੇ ਸਰਹਿੰਦ ਫੀਡਰ ਨਹਿਰਾਂ ਦਾ ਪੁੱਲ