ਸ਼ਰਾਬ ਘੁਟਾਲੇ ‘ਚ ਅਰਵਿੰਦ ਕੇਜਰੀਵਾਲ ਖਿਲਾਫ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ,ਗ੍ਰਹਿ ਮੰਤਰਾਲੇ ਵੱਲੋਂ ਈਡੀ ਨੂੰ ਮਨਜ਼ੂਰੀ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵੱਡੀ ਖਬਰ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ ਜਦੋਂ ਦਿੱਲੀ ਵਿੱਚ 5 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ED ਲਈ ਵੀ ਮਨਜ਼ੂਰੀ ਜਰੂਰੀ
ਦੱਸ ਦਈਏ ਕਿ ਈਡੀ ਨੂੰ ਇਹ ਮਨਜ਼ੂਰੀ ਇਸ ਲਈ ਲੈਣੀ ਪਈ ਕਿਉਂਕਿ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਰਕਾਰੀ ਕਰਮਚਾਰੀਆਂ ‘ਤੇ ਮੁਕੱਦਮਾ ਚਲਾਉਣ ਲਈ ਅਜਿਹਾ ਕਰਨਾ ਹੋਵੇਗਾ। ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਈਡੀ ਨੂੰ ਵੀ ਮਨੀ ਲਾਂਡਰਿੰਗ ਦੇ ਕੇਸਾਂ ਦੀ ਪੈਰਵੀ ਕਰਨ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਾਂਗ ਪਹਿਲਾਂ ਤੋਂ ਮਨਜ਼ੂਰੀ ਲੈਣੀ ਪਵੇਗੀ।
ਜੇਕਰ ਮਹਾਕੁੰਭ ‘ਤੇ ਜਾ ਰਹੇ ਹੋ ਬਜ਼ੁਰਗਾਂ ਨਾਲ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ