ਜੂਨ ਮਹੀਨੇ ਦੇ ਪਹਿਲੇ ਦਿਨ ਹੀ ਇੱਕ ਰਾਹਤ ਵਾਲੀ ਖਬਰ ਹੈ। ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 135 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਗਈ ਹੈ। ਇਸ ਬਦਲਾਅ ਤੋਂ ਬਾਅਦ ਹੁਣ ਦਿੱਲੀ ‘ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 2219 ਰੁਪਏ, ਕੋਲਕਾਤਾ ‘ਚ 2322 ਰੁਪਏ, ਮੁੰਬਈ ‘ਚ 2171.50 ਰੁਪਏ ਅਤੇ ਚੇਨਈ ‘ਚ 2373 ਰੁਪਏ ਹੋਵੇਗੀ।
ਹਰ ਮਹੀਨੇ ਦੇ ਪਹਿਲੇ ਦਿਨ ਕੁਝ ਵੱਡੇ ਬਦਲਾਅ ਦੇਖਣ ਨੂੰ ਮਿਲਦੇ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ ‘ਤੇ ਪੈਂਦਾ ਹੈ। ਇਹ ਤਬਦੀਲੀਆਂ ਜਾਂ ਤਾਂ ਬੋਝ ਵਧਾਉਂਦੀਆਂ ਹਨ ਜਾਂ ਕੁਝ ਰਾਹਤ ਦਿੰਦੀਆਂ ਹਨ। ਤਾਂ ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ ਜੂਨ ਮਹੀਨਾ ਸ਼ੁਰੂ ਹੋ ਰਿਹਾ ਹੈ ਅਤੇ ਪਹਿਲੇ ਹੀ ਦਿਨ ਗੈਸ ਕੰਪਨੀਆਂ ਨੇ ਵੱਡੀ ਰਾਹਤ ਦਿੰਦੇ ਹੋਏ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 135 ਰੁਪਏ ਪ੍ਰਤੀ ਸਿਲੰਡਰ ਤੱਕ ਘਟਾ ਦਿੱਤੀ ਹੈ। ਇਸ ਬਦਲਾਅ ਤੋਂ ਬਾਅਦ ਹੁਣ ਦਿੱਲੀ ‘ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 2219 ਰੁਪਏ, ਕੋਲਕਾਤਾ ‘ਚ 2322 ਰੁਪਏ, ਮੁੰਬਈ ‘ਚ 2171.50 ਰੁਪਏ ਅਤੇ ਚੇਨਈ ‘ਚ 2373 ਰੁਪਏ ਹੋ ਜਾਵੇਗੀ। ਹਾਲਾਂਕਿ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੇ ਰੇਟਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ, ਯਾਨੀ ਇਹ ਪਹਿਲਾਂ ਵਾਂਗ ਹੀ ਰਹਿਣਗੀਆਂ। ਨਵੀਆਂ ਦਰਾਂ ਅੱਜ 1 ਜੂਨ 2022 ਤੋਂ ਲਾਗੂ ਹੋ ਗਈਆਂ ਹਨ।