ਨਵੀਂ ਮੁੰਬਈ ਦੇ ਹੋਟਲ ‘ਚ ਲੱਗੀ ਭਿਆਨਕ ਅੱ.ਗ, ਆਸਪਾਸ ਦੀਆਂ ਚਾਰ ਦੁਕਾਨਾਂ ਵੀ ਸ/ੜ ਕੇ ਸੁਆਹ
ਮਹਾਰਾਸ਼ਟਰ ‘ਚ ਨਵੀਂ ਮੁੰਬਈ ਦੇ ਉਲਵੇ ਸੈਕਟਰ 2 ਸਥਿਤ ਇਕ ਹੋਟਲ ‘ਚ ਵੀਰਵਾਰ ਨੂੰ ਅੱਗ ਲੱਗ ਗਈ। ਹੋਟਲ ਤੋਂ ਇਲਾਵਾ ਆਸਪਾਸ ਦੀਆਂ ਚਾਰ ਦੁਕਾਨਾਂ ਵੀ ਅੱਗ ਦੀ ਲਪੇਟ ਚ ਆਉਣ ਕਾਰਨ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਲੱਗਣ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ।
ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ ਦੇ ਅਧਿਕਾਰੀ
ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ “ਹੋਟਲ ਨੂੰ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ‘ਤੇ, ਫਾਇਰ ਟੈਂਡਰ ਨੂੰ ਰਵਾਨਾ ਕੀਤਾ ਗਿਆ ਅਤੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ, ਹੋਟਲ ਤੋਂ ਇਲਾਵਾ ਆਸਪਾਸ ਦੀਆਂ ਚਾਰ ਦੁਕਾਨਾਂ ਨੂੰ ਵੀ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ।”
ਇਹ ਵੀ ਪੜੋ : ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੇ ਮੰਗਿਆ ਹੋਰ ਸਮਾਂ