ਮਹਾਰਾਸ਼ਟਰ ਦੀਆਂ 288 ਸੀਟਾਂ ‘ਤੇ ਵੋਟਿੰਗ ਜਾਰੀ: ਅਕਸ਼ੈ ਕੁਮਾਰ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਪਾਈ ਵੋਟ
ਮਹਾਰਾਸ਼ਟਰ : ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ ਸਾਰੀਆਂ 288 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।
ਇਹ ਵੀ ਪੜੋ: ਮਹਾਰਾਸ਼ਟਰ ‘ਚ ਵੋਟਿੰਗ ਜਾਰੀ; RSS ਮੁਖੀ ਮੋਹਨ ਭਾਗਵਤ ਨੇ ਪਾਈ ਵੋਟ
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਿੰਗ ਦੌਰਾਨ ਅਦਾਕਾਰ ਅਕਸ਼ੈ ਕੁਮਾਰ ਸਵੇਰੇ ਸਵੇਰੇ ਆਪਣੀ ਵੋਟ ਪਾਉਣ ਲਈ ਪਹੁੰਚੇ। ਇਸ ਦੌਰਾਨ ਬਾਲੀਵੁਡ ਸੁਪਰਸਟਾਰ ਅਕਸ਼ੈ ਕੁਮਾਰ ਬਲੈਕ ਸ਼ਰਟ ਅਤੇ ਚੈਕ ਪੈਂਟ ਵਿੱਚ ਨਜ਼ਰ ਆਏ। ਵੋਟ ਪਾਉਣ ਤੋਂ ਬਾਅਦ ਅਕਸ਼ੈ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ ਅਤੇ ਪੋਲਿੰਗ ਬੂਥ ਦੇ ਅੰਦਰ ਕੀਤੇ ਪ੍ਰਬੰਧਾਂ ਦੀ ਤਾਰੀਫ ਕੀਤੀ। ਉਨ੍ਹਾਂ ਇਸ ਦੌਰਾਨ ਕਿਹਾ ਕਿ “ਪੋਲਿੰਗ ਕੇਂਦਰ ‘ਤੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਸਾਫ – ਸਫ਼ਾਈ ਰੱਖੀ ਗਈ ਹੈ, ਬਜ਼ੁਰਗਾਂ ਲਈ ਵੀ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।”
ਇਨ੍ਹਾਂ ਮਸ਼ਹੂਰ ਹਸਤੀਆਂ ਨੇ ਵੀ ਪਾਈ ਵੋਟ
ਅਕਸ਼ੈ ਕੁਮਾਰ ਤੋਂ ਇਲਾਵਾ ਫਿਲਮ ਨਿਰਦੇਸ਼ਕ ਕਬੀਰ ਖਾਨ ਨੇ ਵੀ ਮੁੰਬਈ ਦੇ ਇਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਕੇ ਆਪਣੀ ਵੋਟ ਪਾਈ। ਇਸ ਤੋਂ ਬਾਅਦ ਅਦਾਕਾਰ ਰਾਜਕੁਮਾਰ ਰਾਓ ਨੇ ਵੀ ਭਾਰਤ ਦੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ, ਕਿ “ਵੋਟਿੰਗ ਬਹੁਤ ਜ਼ਰੂਰੀ ਹੈ। ਮਹਾਰਾਸ਼ਟਰ ਵਿੱਚ ਹਰ ਕਿਸੇ ਨੂੰ ਵੋਟ ਪਾਉਣੀ ਚਾਹੀਦੀ ਹੈ।”