ਲੁਧਿਆਣਾ ‘ਚ ‘ਆਪ’ ਦੇ ਮੇਅਰ ਬਣਨ ਦਾ ਰਾਹ ਹੋਇਆ ਪੱਧਰਾ! ਜਾਣੋ ਕਦੋ ਹੋਵੇਗਾ ਨਾਮ ਦਾ ਐਲਾਨ
ਲੁਧਿਆਣਾ ‘ਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭੱਗ ਤੈਅ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਕੋਲ ਹੁਣ ਕੁੱਲ 46 ਕੌਂਸਲਰ ਹਨ। ਆਮ ਆਦਮੀ ਪਾਰਟੀ ਨੇ ਵੀਰਵਾਰ ਰਾਤ ਕਰੀਬ 10.30 ਵਜੇ ਸਿਆਸੀ ਧਮਾਕਾ ਕਰ ਦਿੱਤਾ। ਉਨ੍ਹਾਂ ਕਾਂਗਰਸ ਦੇ ਦੋ ਅਤੇ ਭਾਜਪਾ ਦੇ ਇੱਕ ਕੌਂਸਲਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਵਾਰਡ ਨੰਬਰ 45 ਦੀ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਪਰਮਿੰਦਰ ਸਿੰਘ ਸੋਮਾ ਅਤੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਵਾਰਡ ਨੰਬਰ 21 ਤੋਂ ਭਾਜਪਾ ਕੌਂਸਲਰ ਅਨੀਤਾ ਨਚਾਹਲ ਅਤੇ ਕਰਨ ਨਚਾਹਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਲੋਹੜੀ ਤੋਂ ਬਾਅਦ ਮਿਲੇਗਾ ਲੁਧਿਆਣਾ ਨੂੰ ਨਵਾਂ ਮੇਅਰ
‘ਆਪ’ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਨ੍ਹਾਂ ਕੌਂਸਲਰਾਂ ਦੇ ਸ਼ਾਮਲ ਹੋਣ ਨਾਲ ਮੇਅਰ ਦੇ ਅਹੁਦੇ ’ਤੇ ਆਮ ਆਦਮੀ ਪਾਰਟੀ ਦਾ ਦਾਅਵਾ ਮਜ਼ਬੂਤ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਹੁਣ ਬਹੁਮਤ ਹੈ। ਇਸ ਲਈ ਲੁਧਿਆਣਾ ‘ਚ ਆਮ ਆਦਮੀ ਪਾਰਟੀ ਆਪਣਾ ਮੇਅਰ ਬਣਾਏਗੀ। ਲੋਹੜੀ ਤੋਂ ਬਾਅਦ ਲੁਧਿਆਣਾ ਨੂੰ ਨਵਾਂ ਮੇਅਰ ਮਿਲਣ ਦੀ ਪੂਰੀ ਸੰਭਾਵਨਾ ਹੈ।
ਸੰਘਣੀ ਧੁੰਦ ਕਾਰਨ ਭਿੜੀਆਂ ਦੋ ਬੱਸਾਂ, ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਲਟਕੀ ਬੱਸ