ਸੰਘਣੀ ਧੁੰਦ ਦੀ ਲਪੇਟ ‘ਚ ਉੱਤਰੀ ਭਾਰਤ; ਕਈ ਉਡਾਣਾਂ ਲੇਟ ਅਤੇ ਰੇਲ ਆਵਾਜਾਈ ਵੀ ਪ੍ਰਭਾਵਿਤ
ਨਵੀਂ ਦਿੱਲੀ: ਦੇਸ਼ ‘ਚ ਪੈ ਰਹੀ ਕੜਾਕੇ ਦੀ ਠੰਡ ਦੇ ਵਿਚਕਾਰ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਨਾਲ ਵਿਜ਼ੀਬਿਲਟੀ ਅਤੇ ਤਾਪਮਾਨ ਵਿੱਚ ਗਿਰਾਵਟ ਆਈ। ਇਸ ਕਾਰਨ ਰੇਲ ਅਤੇ ਜਹਾਜ਼ ਦਾ ਸੰਚਾਲਨ ਪ੍ਰਭਾਵਿਤ ਹੋਇਆ।
ਖਰਾਬ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ
ਸੰਘਣੀ ਧੁੰਦ ਕਾਰਨ ਸਪਾਈਸਜੈੱਟ, ਇੰਡੀਗੋ ਅਤੇ ਏਅਰ ਇੰਡੀਆ ਸਮੇਤ ਕਈ ਏਅਰਲਾਈਨਜ਼ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ। ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਵਾਲੀਆਂ ਉਡਾਣਾਂ ਵਿੱਚ ਔਸਤਨ ਪੰਜ ਮਿੰਟ ਅਤੇ ਰਵਾਨਾ ਹੋਣ ਵਾਲੀਆਂ ਉਡਾਣਾਂ ਵਿੱਚ 11 ਮਿੰਟ ਦੀ ਦੇਰੀ ਦਰਜ ਕੀਤੀ ਗਈ। ਇਸ ਦੌਰਾਨ ਸਪਾਈਸ ਜੈੱਟ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਅਤੇ ਗੁਹਾਟੀ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
ਟਰੇਨਾਂ ਵੀ ਚੱਲ ਰਹੀਆਂ ਦੇਰੀ ਨਾਲ
ਇੰਡੀਗੋ ਨੇ ਦਿੱਲੀ, ਅੰਮ੍ਰਿਤਸਰ, ਲਖਨਊ, ਬੈਂਗਲੁਰੂ ਅਤੇ ਗੁਹਾਟੀ ਜਾਣ ਵਾਲੇ ਰੂਟਾਂ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦੇ ਹੋਏ ਇੱਕ ਯਾਤਰਾ ਸਲਾਹਕਾਰੀ ਜਾਰੀ ਕੀਤੀ ਹੈ। ਏਅਰਲਾਈਨਜ਼ ਨੇ ਯਾਤਰੀਆਂ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਵਿਜ਼ੀਬਿਲਟੀ ਖਰਾਬ ਰਹਿੰਦੀ ਹੈ ਤਾਂ ਕਈ ਫਲਾਈਟਾਂ ਨੂੰ ਰੱਦ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਰਵਾਨਾ ਹੋਣ ਅਤੇ ਦਿੱਲੀ ਆਉਣ ਵਾਲੀਆਂ ਟਰੇਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ, ਜਦਕਿ ਕੁਝ ਰੂਟਾਂ ‘ਤੇ ਸਮੇਂ ‘ਚ ਬਦਲਾਅ ਕੀਤਾ ਜਾ ਰਿਹਾ ਹੈ।
ਅਮਰੀਕਾ ’ਚ ਵੱਡਾ ਜਹਾਜ਼ ਹਾ/ਦਸਾ; ਗੋਦਾਮ ਦੀ ਛੱਤ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਕ^ਰੈ.ਸ਼