ਨਵੀ ਦਿੱਲੀ : ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਮੌਜੂਦ ਹਨ।
ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ
ਇਸ ਤੋਂ ਪਹਿਲਾ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਟਵੀਟ ਕੀਤਾ ਕਿ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਗੱਲਬਾਤ ਕੀਤੀ ਅਤੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਨੇਪਾਲੀ ਨਾਗਰਿਕ ਦੀ ਮੌਤ ‘ਤੇ ਉਨ੍ਹਾਂ ਵੱਲੋਂ ਦਿਲੋਂ ਸੰਵੇਦਨਾ ਲਈ ਧੰਨਵਾਦੀ ਹਾਂ।
ਦੱਸ ਦਈਏ ਕਿ ਮੰਗਲਵਾਰ ਦੁਪਹਿਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ ਸਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਮੌਜੂਦ ਸਨ। ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਹਨ। ਉਨ੍ਹਾਂ ਦੇ ਨਾਮ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਦੱਸੇ ਗਏ ਹਨ। ਇਸ ਦੇ ਨਾਲ ਹੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੀ ਜਾਂਚ ਲਈ ਪਹਿਲਗਾਮ ਪਹੁੰਚ ਗਈ ਹੈ।