ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨੇਵੀ ਲੈਫਟੀਨੈਂਟ ਵਿਨੈ ਨਰਵਾਲ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਕਰਨਾਲ ਵਿੱਚ ਕੀਤਾ ਗਿਆ। ਭੈਣ ਸ੍ਰਿਸ਼ਟੀ ਅਤੇ ਚਚੇਰੇ ਭਰਾ ਨੇ ਚਿਖਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਭੈਣ ਨੇ ਅਰਥੀ ਨੂੰ ਮੋਢਾ ਵੀ ਦਿੱਤਾ। ਸੀਐਮ ਨਾਇਬ ਸੈਣੀ ਅਤੇ ਸਾਬਕਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਵੀ ਸ਼ਰਧਾਂਜਲੀ ਦੇਣ ਪਹੁੰਚੇ। ਲੈਫਟੀਨੈਂਟ ਦੇ ਅੰਤਿਮ ਸਸਕਾਰ ਲਈ ਬਹੁਤ ਵੱਡੀ ਗਿਣਤੀ ‘ਚ ਲੋਕਾਂ ਦਾ ਇਕੱਠ ਹੋਇਆ। ਲੋਕਾਂ ਨੇ ਵਿਨੈ ਨਰਵਾਲ ਅਮਰ ਰਹੇ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ।
ਇਹ ਵੀ ਪੜੋ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ
ਸੀਐਮ ਸੈਣੀ ਨੇ ਜੀਂਦ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਰੱਦ ਕਰ ਦਿੱਤਾ ਜਿੱਥੇ ਉਹ ਇੱਕ ਸਾਈਕਲੋਥਨ ਯਾਤਰਾ ਨੂੰ ਹਰੀ ਝੰਡੀ ਦਿਖਾਉਣ ਵਾਲੇ ਸਨ। ਉਨ੍ਹਾਂ ਨੇ ਲੈਫਟੀਨੈਂਟ ਨਰਵਾਲ ਦੇ ਦਾਦਾ ਜੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਦੱਸ ਦਈਏ ਕਿ ਲੈਫਟੀਨੈਂਟ ਨਰਵਾਲ ਦੀ ਲਾਸ਼ ਨੂੰ ਪਹਿਲਗਾਮ ਤੋਂ ਸ਼ਾਮ 4 ਵਜੇ ਪਹਿਲਾਂ ਦਿੱਲੀ ਅਤੇ ਫਿਰ ਕਰਨਾਲ ਲਿਆਂਦਾ ਗਿਆ। ਸੋਮਵਾਰ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਅੱਤਵਾਦੀਆਂ ਨੇ ਲੈਫਟੀਨੈਂਟ ਨਰਵਾਲ ਨੂੰ ਗੋਲੀ ਮਾਰ ਦਿੱਤੀ ਸੀ।