31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਜਾਣੋ ਕਦੋਂ ਪੇਸ਼ ਕਰਨਗੇ ਵਿੱਤ ਮੰਤਰੀ ਦੇਸ਼ ਦਾ ਆਮ ਬਜਟ
ਨਵੀ ਦਿੱਲੀ : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਦੋ ਹਿੱਸਿਆਂ ਵਿੱਚ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਅੱਠਵੀਂ ਵਾਰ ਬਜਟ ਪੇਸ਼ ਕਰਨਗੇ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਆਰਜ਼ੀ ਕੈਲੰਡਰ ਦੇ ਅਨੁਸਾਰ, ਸੈਸ਼ਨ ਦੀ ਸ਼ੁਰੂਆਤ 31 ਜਨਵਰੀ ਨੂੰ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਇਸ ਤੋਂ ਬਾਅਦ ਉਸੇ ਦਿਨ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।
1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ
ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ “ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਸਰਕਾਰ ਦੀ ਸਿਫ਼ਾਰਸ਼ ‘ਤੇ, 31 ਜਨਵਰੀ 2025 ਤੋਂ 4 ਅਪ੍ਰੈਲ 2025 ਤੱਕ ਬਜਟ ਸੈਸ਼ਨ 2025 ਲਈ ਸੰਸਦ ਦੇ ਦੋਵਾਂ ਸਦਨਾਂ ਦੀ ਮੀਟਿੰਗ ਬੁਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।”ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਮੁਰਮੂ 31 ਜਨਵਰੀ ਨੂੰ ਸਵੇਰੇ 11 ਵਜੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਦੋਵਾਂ ਸਦਨਾਂ ਦੀ ਕਾਰਵਾਈ 13 ਫਰਵਰੀ ਨੂੰ ਲੰਬੇ ਸਮੇਂ ਲਈ ਮੁਲਤਵੀ ਕੀਤੀ ਜਾਵੇਗੀ। ਸੰਸਦ ਦੀ ਕਾਰਵਾਈ 10 ਮਾਰਚ ਨੂੰ ਮੁੜ ਸ਼ੁਰੂ ਹੋਵੇਗੀ। ਕੇਂਦਰੀ ਬਜਟ 2025-26 1 ਫਰਵਰੀ 2025 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਜਗ੍ਹਾ ਹੋਵੇਗਾ ਟਰੰਪ ਦਾ ਸਹੁੰ ਚੁੱਕ ਸਮਾਗਮ, 40 ਸਾਲਾਂ ਵਿੱਚ ਪਹਿਲੀ ਵਾਰ ਬਦਲਿਆ ਸਥਾਨ! ਜਾਣੋ ਹੈਰਾਨੀਜਨਕ ਕਾਰਨ