Parliament ਸੈਸ਼ਨ ਦਾ ਅੱਜ ਤੀਜਾ ਦਿਨ; ਪ੍ਰਿਅੰਕਾ ਗਾਂਧੀ ਅਤੇ ਰਵਿੰਦਰ ਚਵਾਨ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ
ਨਵੀ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।
ਵਾਇਨਾਡ ਵਿੱਚ ਸੀ ਤਿਕੋਣਾ ਮੁਕਾਬਲਾ
ਪ੍ਰਿਅੰਕਾ ਗਾਂਧੀ ਵਾਡਰਾ ਦੇ ਸਹੁੰ ਚੁੱਕਣ ਦੇ ਨਾਲ ਹੀ ਉਹ ਸੰਸਦ ‘ਚ ਦਾਖਲ ਹੋਣ ਵਾਲੀ ਗਾਂਧੀ ਪਰਿਵਾਰ ਦੀ ਤੀਜੀ ਮੈਂਬਰ ਬਣ ਜਾਵੇਗੀ। ਪ੍ਰਿਅੰਕਾ ਨੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਸੱਤਿਆਨ ਮੋਕੇਰੀ ਨੂੰ 410931 ਵੋਟਾਂ ਦੇ ਫਰਕ ਨਾਲ ਹਰਾ ਕੇ ਵਾਇਨਾਡ ਲੋਕ ਸਭਾ ਸੀਟ ਜਿੱਤੀ ਸੀ। ਕਾਂਗਰਸ ਦੇ ਗੜ੍ਹ ਵਾਇਨਾਡ ਵਿੱਚ ਪ੍ਰਿਅੰਕਾ ਗਾਂਧੀ, ਭਾਜਪਾ ਦੇ ਨਵਿਆ ਹਰੀਦਾਸ ਅਤੇ ਸੀਪੀਆਈ ਦੇ ਸੱਤਿਆਨ ਮੋਕੇਰੀ ਵਿਚਕਾਰ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲਿਆ ਸੀ।
ਇਹ ਵੀ ਪੜ੍ਹੋ:MLA ਦੇਵ ਮਾਨ ਦੇ ਪਿਤਾ ਦਾ ਹੋਇਆ ਦਿਹਾਂਤ
ਦੱਸ ਦਈਏ ਕਿ ਕੇਰਲ ਦੀ ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ‘ਚ ਪ੍ਰਿਅੰਕਾ ਗਾਂਧੀ ਦੀ ਜਿੱਤ ਤੋਂ ਬਾਅਦ ਲੋਕ ਸਭਾ ‘ਚ ਇਕ ਵਾਰ ਫਿਰ ਕਾਂਗਰਸ ਦੇ 99 ਸੰਸਦ ਹੋ ਗਏ ਹਨ। ਵਾਇਨਾਡ ਸੀਟ ਰਾਹੁਲ ਗਾਂਧੀ ਨੇ ਛੱਡੀ ਸੀ, ਜਦਕਿ ਨਾਂਦੇੜ ਸੀਟ ਕਾਂਗਰਸ ਸੰਸਦ ਮੈਂਬਰ ਬਸੰਤਰਾਓ ਚਵਾਨ ਦੀ ਮੌਤ ਕਾਰਨ ਖਾਲੀ ਹੋਈ ਸੀ।