ਅਮਰੀਕਾ ਤੋਂ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੰਸਦ ‘ਚ ਹੰਗਾਮਾ; ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

0
14

ਅਮਰੀਕਾ ਤੋਂ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੰਸਦ ‘ਚ ਹੰਗਾਮਾ; ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

ਨਵੀ ਦਿੱਲੀ, 6 ਜਨਵਰੀ : ਬਜਟ ਸੈਸ਼ਨ ਦੇ ਪੰਜਵੇਂ ਦਿਨ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋਇਆ। ਸਵੇਰੇ 11 ਵਜੇ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਸ਼ਰਮ ਕਰੋ ਸਰਕਾਰ’ ਦੇ ਨਾਅਰੇ ਲਾਏ। ਅਮਰੀਕਾ ਤੋਂ ਪਰਵਾਸੀ ਭਾਰਤੀਆਂ ਨੂੰ ਵਾਪਿਸ ਭੇਜਣ ਅਤੇ ਮਹਾਕੁੰਭ ਦੌਰਾਨ ਭਗਦੜ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਸਰਕਾਰ ਚੁੱਪ ਕਿਉਂ

ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਕਿਹਾ ਕਿ ਅਮਰੀਕਾ ਤੋਂ 100 ਤੋਂ ਵੱਧ ਭਾਰਤੀਆਂ ਨੂੰ ਕੱਢੇ ਜਾਣ ਨਾਲ ਪੂਰਾ ਦੇਸ਼ ਹੈਰਾਨ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ‘ਤੇ ਸਰਕਾਰ ਚੁੱਪ ਕਿਉਂ ਹੈ? ਭਾਰਤ ਨੇ ਇਸ ਅਣਮਨੁੱਖੀ ਵਤੀਰੇ ਦੀ ਨਿਖੇਧੀ ਕਿਉਂ ਨਹੀਂ ਕੀਤੀ? ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ- ਸਰਕਾਰ ਤੁਹਾਡੀ ਚਿੰਤਾ ਤੋਂ ਜਾਣੂ ਹੈ। ਇਹ ਵਿਦੇਸ਼ ਨੀਤੀ ਦਾ ਮੁੱਦਾ ਹੈ।

ਆਪਣਾ ਸਟੈਂਡ ਸਪੱਸ਼ਟ ਕਰੇ ਸਰਕਾਰ

ਓਧਰ, ਕਾਂਗਰਸੀ ਸਾਂਸਦ ਕੇਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਡਿਪੋਰਟ ਕੀਤੇ ਗਏ ਵਿਅਕਤੀਆਂ ਨਾਲ ਸਨਮਾਨਜਨਕ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕੂਟਨੀਤਕ ਉਪਾਵਾਂ ਦੀ ਰੂਪਰੇਖਾ ਤਿਆਰ ਕੀਤੀ ਜਾਵੇ।

ਅੱਜ ਮਹਾਕੁੰਭ ‘ਚ ਪਹੁੰਚਣਗੇ ਇਨ੍ਹਾਂ ਦੋ ਸੂਬਿਆਂ ਦੇ ਮੁੱਖ ਮੰਤਰੀ, ਸੰਗਮ ‘ਚ ਲਗਾਉਣਗੇ ਆਸਥਾ ਦੀ ਡੁਬਕੀ

LEAVE A REPLY

Please enter your comment!
Please enter your name here