ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਸੂਚੀ
ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ (25 ਨਵੰਬਰ 2024) ਨੂੰ ਕੁਝ ਖੇਤਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਦਿੱਲੀ ਦੇ ਆਸਪਾਸ ਦੇ ਸ਼ਹਿਰਾਂ ਵਿੱਚ ਵੀ ਰੇਟ ਬਦਲੇ ਹਨ।
ਇਹ ਵੀ ਪੜ੍ਹੋ: 60 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, ਡੇਢ ਦਰਜਨ ਦੇ ਕਰੀਬ ਲੋਕਾਂ ਦੀ ਹੋਈ ਮੌ/ਤ, ਪੜ੍ਹੋ ਪੂਰੀ ਖਬਰ
ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਹਾਲਾਂਕਿ ਦਿੱਲੀ ਸਮੇਤ ਦੇਸ਼ ਦੇ ਚਾਰੇ ਮਹਾਨਗਰਾਂ ‘ਚ ਅੱਜ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਿਆ ਗਿਆ ਹੈ। ਮਹਾਰਾਸ਼ਟਰ ‘ਚ ਪੈਟਰੋਲ ਦੀ ਕੀਮਤ 15 ਪੈਸੇ ਵਧ ਕੇ 104.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 14 ਪੈਸੇ ਘੱਟ ਕੇ 90.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਹਰਿਆਣਾ, ਕਰਨਾਟਕ, ਮੱਧ ਪ੍ਰਦੇਸ਼, ਮਿਜ਼ੋਰਮ, ਪੰਜਾਬ, ਤੇਲੰਗਾਨਾ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ‘ਚ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਮਾਮੂਲੀ ਵਧ ਗਏ ਹਨ।
ਇਨ੍ਹਾਂ ਸੂਬਿਆਂ ‘ਚ ਪੈਟਰੋਲ – ਡੀਜ਼ਲ ਹੋਇਆ ਸਸਤਾ
– ਆਂਧਰਾ ਪ੍ਰਦੇਸ਼ ‘ਚ ਪੈਟਰੋਲ 85 ਪੈਸੇ ਘੱਟ ਕੇ 108.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 79 ਪੈਸੇ ਘੱਟ ਕੇ 96.65 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਅਸਾਮ ‘ਚ ਪੈਟਰੋਲ 36 ਪੈਸੇ ਦੀ ਗਿਰਾਵਟ ਤੋਂ ਬਾਅਦ 98.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 33 ਪੈਸੇ ਦੀ ਗਿਰਾਵਟ ਤੋਂ ਬਾਅਦ 89.76 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ।
– ਹਿਮਾਚਲ ਪ੍ਰਦੇਸ਼ ‘ਚ ਪੈਟਰੋਲ ਦੀ ਕੀਮਤ 17 ਪੈਸੇ ਘੱਟ ਕੇ 93.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 15 ਪੈਸੇ ਘੱਟ ਕੇ 86.23 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
– ਯੂਪੀ ‘ਚ ਪੈਟਰੋਲ 20 ਪੈਸੇ ਦੀ ਕਟੌਤੀ ਤੋਂ ਬਾਅਦ 94.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 23 ਪੈਸੇ ਦੀ ਕਟੌਤੀ ਤੋਂ ਬਾਅਦ 87.69 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਰਾਜਸਥਾਨ ‘ਚ ਪੈਟਰੋਲ 34 ਪੈਸੇ ਦੀ ਕਟੌਤੀ ਤੋਂ ਬਾਅਦ 104.32 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 30 ਪੈਸੇ ਦੀ ਕਟੌਤੀ ਤੋਂ ਬਾਅਦ 89.85 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।