‘ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ’; ਅਰਵਿੰਦ ਕੇਜਰੀਵਾਲ ਦਾ ਵੱਡਾ ਦਾਅਵਾ
ਨਵੀ ਦਿੱਲੀ : ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਬਾਰੇ ਦਿੱਲੀ ਸਰਕਾਰ ਦੇ ਮਹਿਲਾ ਅਤੇ ਸਿਹਤ ਵਿਭਾਗ ਨੇ ਕਿਹਾ ਹੈ ਕਿ ਇਹ ਯੋਜਨਾਵਾਂ ਉਨ੍ਹਾਂ ਕੋਲ ਨੋਟੀਫਾਈ ਨਹੀਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਨਾਂ ਨਾਮ ਲਏ ਭਾਜਪਾ ‘ਤੇ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਖਦਸ਼ਾ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ‘ਚ ਮੁੱਖ ਮੰਤਰੀ ਆਤਿਸ਼ੀ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਗਈ ਹੈ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕੀਤਾ ਪੋਸਟ
ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ” ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਨੇ ਅਗਲੇ ਕੁਝ ਦਿਨਾਂ ‘ਚ ਝੂਠਾ ਕੇਸ ਬਣਾ ਕੇ ਆਤਿਸ਼ੀ ਜੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ।ਮੈਂ ਇਸ ਬਾਰੇ ਅੱਜ 12 ਵਜੇ ਪ੍ਰੈਸ ਕਾਨਫਰੰਸ ਕਰਾਂਗਾ।”
ਦੱਸ ਦਈਏ ਕਿ ‘ਆਪ’ ਨੇ ਕੁਝ ਦਿਨ ਪਹਿਲਾ ਹੀ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਔਰਤਾਂ ਲਈ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ ਸਰਕਾਰ ਯੋਗ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਭੇਜੇਗੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਚੋਣਾਂ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਦੀ ਬਜਾਏ 2100 ਰੁਪਏ ਦੇਣ ਦੀ ਗੱਲ ਵੀ ਕਹੀ।
ਪੰਜਾਬ ਦੀਆਂ ਆਈ.ਟੀ.ਆਈਜ਼ ‘ਚ 27 ਨਵੇਂ ਕੋਰਸ ਸ਼ੁਰੂ, ਪੰਜ ਸਰਕਾਰੀ ITIs ਨੂੰ ਕੀਤਾ ਗਿਆ ਅਪਗ੍ਰੇਡ