92 ਸਾਲ ਦੀ ਉਮਰ ‘ਚ ਡਾਇਬਟੀਜ਼ ਦੀ ਸ਼ਿਕਾਇਤ ਸਣੇ ਇਨ੍ਹਾਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ ਸਾਬਕਾ PM ਮਨਮੋਹਨ ਸਿੰਘ
ਨਵੀ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਜਿਨ੍ਹਾਂ ਦੀਆਂ ਨੀਤੀਆਂ ਅਤੇ ਅਗਵਾਈ ਭਾਰਤੀ ਰਾਜਨੀਤੀ ਵਿੱਚ ਮਹੱਤਵਪੂਰਨ ਸਥਾਨ ਰੱਖਦੇ ਹਨ,ਦਾ 26 ਦਸੰਬਰ ਨੂੰ ਏਮਜ਼ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ 7 ਦਿਨ ਦਾ ਰਾਸ਼ਟਰੀ ਸੋਗ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਕਈ ਰਾਜਾਂ ਦੀਆਂ ਸਰਕਾਰਾਂ ਨੇ ਸਕੂਲ ਅਤੇ ਕਾਲਜ ਬੰਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।
ਬਾਈਪਾਸ ਸਰਜਰੀਆਂ
ਡਾ: ਮਨਮੋਹਨ ਸਿੰਘ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਬਹੁਤ ਸ਼ਾਂਤ ਅਤੇ ਸਕਾਰਾਤਮਕ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ 1990 ਵਿੱਚ ਸਾਬਕਾ ਪ੍ਰਧਾਨ ਮੰਤਰੀ ਦੀ ਦਿਲ ਦੀ ਬਿਮਾਰੀ ਕਾਰਨ ਪਹਿਲੀ ਵਾਰ ਬਾਈਪਾਸ ਸਰਜਰੀ ਕੀਤੀ ਗਈ ਸੀ। 2004 ਵਿੱਚ ਐਂਜੀਓਪਲਾਸਟੀ ਕੀਤੀ ਗਈ ਸੀ ਅਤੇ 2009 ਵਿੱਚ ਦੁਬਾਰਾ ਦਿਲ ਦਾ ਆਪ੍ਰੇਸ਼ਨ ਕੀਤਾ ਗਿਆ ਸੀ।ਅਪਰੇਸ਼ਨ ਦੌਰਾਨ ਮਨਮੋਹਨ ਸਿੰਘ ਦੀਆਂ 5 ਬਾਈਪਾਸ ਸਰਜਰੀਆਂ ਕੀਤੀਆਂ ਗਈਆਂ।
ਸ਼ੂਗਰ ਦੇ ਮਰੀਜ਼
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਸ਼ੂਗਰ ਦੇ ਵੀ ਮਰੀਜ਼ ਸਨ। ਜਿਸ ਕਾਰਨ ਉਨ੍ਹਾਂ ਨੂੰ ਆਪਣੀ ਖੁਰਾਕ ‘ਤੇ ਵਿਸ਼ੇਸ਼ ਧਿਆਨ ਦੇਣ ਅਤੇ ਨਿਯਮਤ ਸਿਹਤ ਜਾਂਚ ਕਰਵਾਉਣ ਦੀ ਸਿਫਾਰਸ਼ ਕੀਤੀ ਗਈ।
ਕੋਵਿਡ-19 ਇਨਫੈਕਸ਼ਨ ਕਾਰਨ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ
ਇਸ ਤੋਂ ਇਲਾਵਾ ਅਪ੍ਰੈਲ 2021 ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੋਵਿਡ -19 ਦੀ ਲਾਗ ਨਾਲ ਸੰਕਰਮਿਤ ਹੋਣ ਕਾਰਨ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਉਮਰ 88 ਸਾਲ ਸੀ। ਬੁਢਾਪੇ ਅਤੇ ਸਿਹਤ ਸਬੰਧੀ ਸਮੱਸਿਆਵਾਂ ਦੇ ਬਾਵਜੂਦ ਕਾਂਗਰਸੀ ਆਗੂ ਜਲਦੀ ਠੀਕ ਹੋ ਗਏ।
ਮੋਹਾਲੀ : ਅੰਗੀਠੀ ਬਾਲ ਕੇ ਸੁੱਤੇ ਮਾਂ-ਪੁੱਤ ਦੀ ਦਰਦਨਾਕ ਮੌਤ, ਪਿਤਾ ਦੀ ਹਾਲਤ ਗੰਭੀਰ