ਪ੍ਰਧਾਨ ਮੰਤਰੀ ਮੋਦੀ ਨੇ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ
ਨਵੀ ਦਿੱਲੀ, 26 ਜਨਵਰੀ: ਪ੍ਰਧਾਨ ਮੰਤਰੀ ਮੋਦੀ ਨੇ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ਅੱਜ ਅਸੀਂ ਆਪਣੇ ਸ਼ਾਨਦਾਰ ਗਣਤੰਤਰ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਇਸ ਮੌਕੇ ‘ਤੇ ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਸੰਵਿਧਾਨ ਦਾ ਖਰੜਾ ਤਿਆਰ ਕਰਕੇ ਇਹ ਯਕੀਨੀ ਬਣਾਇਆ ਕਿ ਸਾਡੀ ਵਿਕਾਸ ਯਾਤਰਾ ਲੋਕਤੰਤਰ, ਸਨਮਾਨ ਅਤੇ ਏਕਤਾ ‘ਤੇ ਆਧਾਰਿਤ ਹੈ। ਸਾਡੀ ਕਾਮਨਾ ਹੈ ਕਿ ਇਹ ਰਾਸ਼ਟਰੀ ਤਿਉਹਾਰ ਨਾ ਸਿਰਫ਼ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖੇ ਸਗੋਂ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਵੀ ਮਜ਼ਬੂਤ ਕਰੇ।
ਦੱਸ ਦਈਏ ਕਿ ਅੱਜ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਵੇਰੇ 10:30 ਵਜੇ ਕਰੱਤਵ ਮਾਰਗ ‘ਤੇ ਤਿਰੰਗਾ ਲਹਿਰਾਉਣਗੇ। ਇਸ ਤੋਂ ਬਾਅਦ ਪਰੇਡ ਸ਼ੁਰੂ ਹੋਵੇਗੀ, ਜੋ ਕਰੀਬ 90 ਮਿੰਟ ਚੱਲੇਗੀ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਮੁੱਖ ਮਹਿਮਾਨ ਹੋਣਗੇ। ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਪਰੇਡ ਵਿੱਚ 16 ਰਾਜਾਂ ਅਤੇ ਕੇਂਦਰ ਸਰਕਾਰ ਦੇ 15 ਮੰਤਰਾਲਿਆਂ ਦੇ ਕੁੱਲ 31 ਝਾਕੀਆਂ ਦੇਖਣ ਨੂੰ ਮਿਲਣਗੀਆਂ। 26 ਜਨਵਰੀ ਮੌਕੇ ਸੁਰੱਖਿਆ ਲਈ ਛੇ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦਿੱਲੀ ਵਿੱਚ 70 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ।
ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਵੱਡੀ ਗਿਣਤੀ ‘ਚ ਕਿਸਾਨ ਹੋਣਗੇ ਸ਼ਾਮਿਲ