ਝਾਂਸੀ ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ
ਯੂਪੀ : ਮਹਾਰਾਣੀ ਲਕਸ਼ਮੀ ਬਾਈ ਮੈਡੀਕਲ ਕਾਲਜ ਦੇ ਸਪੈਸ਼ਲ ਨਿਊਬੋਰਨ ਕੇਅਰ ਯੂਨਿਟ (SNCU) ਵਿੱਚ ਲੱਗੀ ਭਿਆਨਕ ਅੱਗ ਵਿੱਚ ਝੁਲਸਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਡਿਵੀਜ਼ਨਲ ਕਮਿਸ਼ਨਰ ਬਿਮਲ ਕੁਮਾਰ ਦੂਬੇ ਨੇ ਦੱਸਿਆ ਕਿ ਜਿਸ ਵਾਰਡ ਵਿੱਚ ਅੱਗ ਲੱਗੀ, ਉਸ ਵਿੱਚ 55 ਨਵਜੰਮੇ ਬੱਚੇ ਦਾਖ਼ਲ ਸਨ। 45 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਝਾਂਸੀ ਦੇ ਮੈਡੀਕਲ ਕਾਲਜ ‘ਚ ਭਿਆਨਕ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌ.ਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। PMO ਨੇ X ‘ਤੇ ਲਿਖਿਆ ਕਿ ਦਿਲ ਕੰਬਾਊ! ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।”