ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਾਈਲੈਂਡ ਦੇ ਦੋ ਦਿਨਾਂ ਦੌਰੇ ‘ਤੇ ਹਨ। PM ਮੋਦੀ ਬਿਮਸਟੇਕ ਸੰਮੇਲਨ ‘ਚ ਹਿੱਸਾ ਲੈਣ ਲਈ ਥਾਈਲੈਂਡ ਪਹੁੰਚੇ ਹਨ। ਬਿਮਸਟੇਕ ਸੰਮੇਲਨ ਦੇ ਦੌਰਾਨ, ਪੀਐਮ ਮੋਦੀ ਨੇ ਅੱਜ ਮਿਆਂਮਾਰ ਦੀ ਸੈਨਾ ਦੇ ਜਨਰਲ ਮਿਨ ਆਂਗ ਹਲੇਂਗ ਨਾਲ ਮੁਲਾਕਾਤ ਕੀਤੀ।
ਪੰਜਾਬ ‘ਚ 16 ਮਹੀਨਿਆਂ ਬਾਅਦ ਸ਼ੁਰੂ ਹੋਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 64 ਲੱਖ ਬਜ਼ੁਰਗਾਂ ਨੂੰ ਮਿਲੇਗਾ ਲਾਭ
ਇਸ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਮਿਆਂਮਾਰ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਮਿਆਂਮਾਰ ਦੇ ਫੌਜੀ ਜਨਰਲ ਨਾਲ ਆਪਣੀ ਮੁਲਾਕਾਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ‘ਚ ਪੀਐਮ ਮੋਦੀ ਨੇ ਲਿਖਿਆ ਕਿ ‘ਬੈਂਕਾਕ ‘ਚ ਹੋ ਰਹੀ ਬਿਮਸਟੇਕ ਕਾਨਫਰੰਸ ਦੇ ਮੌਕੇ ‘ਤੇ ਮਿਆਂਮਾਰ ਦੇ ਆਰਮੀ ਜਨਰਲ ਮਿਨ ਆਂਗ ਹਲੈਂਗ ਨਾਲ ਮੁਲਾਕਾਤ ਕੀਤੀ। ਇੱਕ ਵਾਰ ਫਿਰ ਮੈਂ ਹਾਲ ਹੀ ਵਿੱਚ ਆਏ ਭੂਚਾਲ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ਲਈ ਸੰਵੇਦਨਾ ਪ੍ਰਗਟ ਕੀਤੀ । ਭਾਰਤ ਇਸ ਔਖੇ ਸਮੇਂ ਵਿੱਚ ਆਪਣੇ ਭੈਣਾਂ-ਭਰਾਵਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।”