ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ

0
20

ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਨਵੀ ਦਿੱਲੀ : ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਵੀਰ ਬਾਲ ਦਿਵਸ ‘ਤੇ ਅੱਜ ਨਵੀ ਦਿੱਲੀ ਦੇ ਭਾਰਤ ਮੰਡਪਮ ਚ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਪੋਸ਼ਿਤ ਪੰਚਾਇਤ ਯੋਜਨਾ ਦਾ ਉਦਘਾਟਨ ਕਰਨਗੇ ਅਤੇ ਮਾਰਚ ਪਾਸਟ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਉਦਘਾਟਨੀ ਭਾਸ਼ਣ ਦੇਣਗੇ। ਭਾਰਤ ਮੰਡਪਮ ਵਿੱਚ 17 ਬਹਾਦਰ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਛੋਟੀ ਉਮਰ ਵਿਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦ੍ਰਿੜ ਰਹੇ

ਵੀਰ ਬਾਲ ਦਿਵਸ ਮੌਕੇ PM ਮੋਦੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਇਕ ਟਵੀਟ ਵੀ ਸਾਂਝਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਵੀਰ ਬਾਲ ਦਿਵਸ ’ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ਵਿਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦ੍ਰਿੜ ਰਹੇ ਤੇ ਆਪਣੀ ਹਿੰਮਤ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹੇ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਚਮਕਦੀ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।

ਇਹ ਵੀ ਪੜੋ: ਅੱਜ 17 ਬੱਚਿਆਂ ਨੂੰ ਮਿਲੇਗਾ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ

 

LEAVE A REPLY

Please enter your comment!
Please enter your name here