ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਭੇਟ ਕੀਤੀ ਸ਼ਰਧਾਂਜਲੀ

0
16

ਅੱਜ ਡਾ. ਬੀ. ਆਰ ਅੰਬੇਡਕਰ ਜੈਯੰਤੀ ਮੌਕੇ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ

ਯੂਪੀ-ਬਿਹਾਰ ਸਮੇਤ ਇਨ੍ਹਾਂ ਸੂਬਿਆਂ ਵਿੱਚ ਪਵੇਗਾ ਭਾਰੀ ਮੀਂਹ; IMD ਵੱਲੋਂ ਅਲਰਟ ਜਾਰੀ

ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਕੰਪਲੈਕਸ ਦੇ ਪ੍ਰੇਰਨਾ ਸਥਲ ‘ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਓਨਾ ਕਿਹਾ ਕਿ “ਇਹ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਹੈ ਕਿ ਅੱਜ ਦੇਸ਼ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਮਰਪਿਤ ਹੈ। ਉਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ਇੱਕ ਸਵੈ-ਨਿਰਭਰ ਅਤੇ ਵਿਕਸਤ ਭਾਰਤ ਦੀ ਸਿਰਜਣਾ ਨੂੰ ਤਾਕਤ ਅਤੇ ਗਤੀ ਦੇਣਗੇ।”

ਅੰਬੇਡਕਰ ਜਯੰਤੀ ਮੌਕੇ ਕੇਂਦਰੀ ਮੰਤਰੀ ਕਿਰਨ ਰਿਜਿਜੂ, ਅਰਜੁਨ ਰਾਮ ਮੇਘਵਾਲ, ਪੀਯੂਸ਼ ਗੋਇਲ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਨੇਤਾ ਸੰਸਦ ਕੰਪਲੈਕਸ ਵਿੱਚ ਪ੍ਰੇਰਨਾ ਸਥਲ ਪਹੁੰਚੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਹਿਸਾਰ ਜਾਣਗੇ ਅਤੇ ਸਵੇਰੇ ਲਗਭਗ 10:15 ਵਜੇ ਹਿਸਾਰ ਤੋਂ ਅਯੁੱਧਿਆ ਲਈ ਇੱਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਹਿਸਾਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਣਗੇ। ਉਹ ਇੱਕ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 12:30 ਵਜੇ, ਉਹ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ ਅਤੇ ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਨਗੇ।

LEAVE A REPLY

Please enter your comment!
Please enter your name here