ਸ਼ਨੀਵਾਰ ਤੜਕੇ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਖੇਤਰ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ, “ਦਿੱਲੀ ਦੇ ਮੁਸਤਫਾਬਾਦ ਵਿੱਚ ਇੱਕ ਇਮਾਰਤ ਡਿੱਗਣ ਦੀ ਮੰਦਭਾਗੀ ਘਟਨਾ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਸਾਰੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।
ਜੀਂਦ ‘ਚ ਅੱਜ ਧੰਨਾ ਭਗਤ ਜਯੰਤੀ ਸੰਬੰਧੀ ਸਮਾਗਮ : ਮੁੱਖ ਮੰਤਰੀ ਸੈਣੀ ਹੋਣਗੇ ਮੁੱਖ ਮਹਿਮਾਨ; ਸੁਰੱਖਿਆ ਦੇ ਸਖ਼ਤ ਪ੍ਰਬੰਧ
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਦੁਖਦਾਈ ਘਟਨਾ ਤੋਂ ਬਹੁਤ ਦੁਖੀ ਹਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਰਕਮ ਦਿੱਤੀ ਜਾਵੇਗੀ। ਦੱਸ ਦਈਏ ਕਿ ਇਸ ਦੁਖਦਾਈ ਘਟਨਾ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਇਹ ਹਾਦਸਾ ਸ਼ਨੀਵਾਰ ਸਵੇਰੇ 3 ਵਜੇ ਦੇ ਕਰੀਬ ਵਾਪਰਿਆ।