ਨਵੇਂ ਸਾਲ ਮੌਕੇ ਰਾਸ਼ਟਰਪਤੀ ਮੁਰਮੂ ਦਾ ਸੰਦੇਸ਼, ਦੇਸ਼ ਦੀ ਜਨਤਾ ਨੂੰ ਕੀਤੀ ਵਿਸ਼ੇਸ਼ ਅਪੀਲ

0
45

ਨਵੇਂ ਸਾਲ ਮੌਕੇ ਰਾਸ਼ਟਰਪਤੀ ਮੁਰਮੂ ਦਾ ਸੰਦੇਸ਼, ਦੇਸ਼ ਦੀ ਜਨਤਾ ਨੂੰ ਕੀਤੀ ਵਿਸ਼ੇਸ਼ ਅਪੀਲ

ਨਵੀ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ‘ਸਮਾਜ ਅਤੇ ਰਾਸ਼ਟਰ’ ਨੂੰ ਏਕਤਾ ਅਤੇ ਉੱਤਮਤਾ ਦੇ ਮਾਰਗ ‘ਤੇ ਅੱਗੇ ਲਿਜਾਣ ਦੀ ਅਪੀਲ ਕੀਤੀ। ਉਨ੍ਹਾਂ ਇੱਕ ਸੰਦੇਸ਼ ਵਿੱਚ ਕਿਹਾ ਕਿ ਨਵੇਂ ਸਾਲ ਦੀ ਆਮਦ ਨਵੀਆਂ ਉਮੀਦਾਂ, ਸੁਪਨਿਆਂ ਅਤੇ ਖਾਹਿਸ਼ਾਂ ਦੀ ਸ਼ੁਰੂਆਤ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਇਹ ਮੌਕਾ ‘ਸਾਡੀਆਂ ਇੱਛਾਵਾਂ’ ਨੂੰ ਪੂਰਾ ਕਰਨ ਲਈ ਨਵੇਂ ਉਤਸ਼ਾਹ ਨਾਲ ਅੱਗੇ ਵਧਣ ਦਾ ਅਵਸਰ ਪ੍ਰਦਾਨ ਕਰਦਾ ਹੈ।

ਆਓ ਅਸੀਂ ਨਵੇਂ ਸਾਲ ਦਾ ਖੁਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕਰੀਏ

ਉਨ੍ਹਾਂ ਕਿਹਾ, ‘ਆਓ ਅਸੀਂ ਨਵੇਂ ਸਾਲ ਦਾ ਖੁਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕਰੀਏ ਅਤੇ ਆਪਣੇ ਸਮਾਜ ਅਤੇ ਦੇਸ਼ ਨੂੰ ਏਕਤਾ ਅਤੇ ਉੱਤਮਤਾ ਦੇ ਮਾਰਗ ‘ਤੇ ਅੱਗੇ ਲੈ ਕੇ ਚੱਲੀਏ।’ ਰਾਸ਼ਟਰਪਤੀ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

LEAVE A REPLY

Please enter your comment!
Please enter your name here