ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ, ਮੁੱਖ ਮੰਤਰੀ ਬੀਰੇਨ ਸਿੰਘ ਨੇ ਪਿਛਲੇ ਹਫਤੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ
ਨਵੀ ਦਿੱਲੀ, 13 ਫਰਵਰੀ : ਮਣੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਦੇ ਅਸਤੀਫੇ ਤੋਂ ਬਾਅਦ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ 9 ਫਰਵਰੀ 2025 ਨੂੰ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਰਾਜਪਾਲ ਅਜੈ ਭੱਲਾ ਨੇ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫਾਰਸ਼ ਕੀਤੀ ਸੀ।
CM ਬੀਰੇਨ ਸਿੰਘ ਦੀ ਲਗਾਤਾਰ ਹੋ ਰਹੀ ਸੀ ਆਲੋਚਨਾ
ਦੱਸ ਦੇਈਏ ਕਿ ਮਨੀਪੁਰ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਹਿੰਸਾ ਕਾਰਨ ਬੀਰੇਨ ਸਿੰਘ ਦੀ ਲਗਾਤਾਰ ਆਲੋਚਨਾ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਹਫਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ।
ਦਲਾਈ ਲਾਮਾ ਦੀ ਵਧਾਈ ਗਈ ਸੁਰੱਖਿਆ, ਮਿਲੀ ਜ਼ੈੱਡ ਸ਼੍ਰੇਣੀ ਦੀ Security