ਦਿੱਲੀ ਵਿੱਚ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਦੀ ਸ਼ੁਰੂਆਤ
ਨਵੀ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ ਦੀ ਸ਼ੁਰੂਆਤ ਕੀਤੀ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਕਸ਼ਮੀਰੀ ਗੇਟ ਸਥਿਤ ਮਰਘਟ ਵਾਲੇ ਬਾਬਾ ਮੰਦਰ ਗਏ। ਕੇਜਰੀਵਾਲ ਨੇ ਮਰਗਟ ਬਾਬਾ ਦੇ ਦਰਸ਼ਨ ਕਰਕੇ ਇਹ ਸਕੀਮ ਸ਼ੁਰੂ ਕੀਤੀ ਸੀ। ਇਸ ਦੌਰਾਨ ਕੇਜਰੀਵਾਲ ਨੇ ਖੁਦ ਪੁਜਾਰੀ ਦਾ ਰਜਿਸਟਰੇਸ਼ਨ ਕਰਵਾਇਆ। ਹਾਲਾਂਕਿ ਇਸ ਤੋਂ ਪਹਿਲਾਂ ਹਨੂੰਮਾਨ ਮੰਦਰ ਤੋਂ ਯੋਜਨਾ ਸ਼ੁਰੂ ਕਰਨ ਦੀ ਯੋਜਨਾ ਸੀ।
ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਦਿੱਤੇ ਜਾਣਗੇ 18 ਹਜ਼ਾਰ ਰੁਪਏ
ਇਸ ਦੌਰਾਨ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਭਗਤ ਨੂੰ ਪਰਮਾਤਮਾ ਨੂੰ ਮਿਲਣ ਤੋਂ ਕੋਈ ਨਹੀਂ ਰੋਕ ਸਕਦਾ। ਇਸ ਸਕੀਮ ਦੇ ਮੁਤਾਬਕ ਦਿੱਲੀ ਵਿੱਚ ‘ਆਪ’ ਸਰਕਾਰ ਬਣਨ ‘ਤੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ 18 ਹਜ਼ਾਰ ਰੁਪਏ ਦਿੱਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ।